ਟ੍ਰਿਬਿਊਨ ਨਿਊਜ਼ ਸਰਵਿਸ
ਨਵੀਂ ਦਿੱਲੀ, 9 ਜੁਲਾਈ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ‘ਦਿ ਰਮਾਇਣ ਆਫ਼ ਸ੍ਰੀ ਗੁਰੂ ਗੋਬਿੰਦ ਸਿੰਘ ਜੀ’ ਪੁਸਤਕ ਦੀ ਪਹਿਲੀ ਕਾਪੀ ਪ੍ਰਾਪਤ ਕੀਤੀ। ਇਹ ਪੁਸਤਕ ਪ੍ਰਮੁੱਖ ਵਕੀਲ ਕੇਟੀਐੱਸ ਤੁਲਸੀ ਦੀ ਮਾਤਾ ਮਰਹੂਮ ਬਲਜੀਤ ਕੌਰ ਤੁਲਸੀ ਵੱਲੋਂ ਲਿਖੀ ਗਈ ਹੈ। ਇਸ ਪੁਸਤਕ ਨੂੰ ਇੰਦਰਾ ਗਾਂਧੀ ਨੈਸ਼ਨਲ ਸੈਂਟਰ ਆਫ ਆਰਟਸ ਵੱਲੋਂ ਪ੍ਰਕਾਸ਼ਤ ਕੀਤਾ ਗਿਆ ਹੈ।