ਨਿੱਜੀ ਪੱਤਰ ਪ੍ਰੇਰਕ
ਕਪੂਰਥਲਾ, 5 ਅਪਰੈਲ
ਜ਼ਿਲ੍ਹਾ ਸ਼ਿਕਾਇਤ ਨਿਵਾਰਲ ਕਮੇਟੀ ਦੀ ਮੀਟਿੰਗ ਦੌਰਾਨ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਓਪੀ ਸੋਨੀ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵਲੋਂ ਲੋਕ ਭਲਾਈ ਦੀਆਂ ਯੋਜਨਾਵਾਂ ਦਾ ਲਾਭ ਹਰ ਯੋਗ ਲਾਭਪਾਤਰੀ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ ਤਾਂ ਜੋ ਵੱਧ ਤੋਂ ਵੱਧ ਲੋਕ ਇਨ੍ਹਾਂ ਦਾ ਲਾਹਾ ਲੈ ਸਕਣ। ਮੀਟਿੰਗ ਦੌਰਾਨ ਕਪੂਰਥਲਾ ਤੋਂ ਵਿਧਾਇਕ ਰਾਣਾ ਗੁਰਜੀਤ ਸਿੰਘ, ਸੁਲਤਾਨਪੁਰ ਲੋਧੀ ਤੋਂ ਵਿਧਾਇਕ ਨਵਤੇਜ ਸਿੰਘ ਚੀਮਾ, ਫਗਵਾੜਾ ਤੋਂ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ, ਪੰਜਾਬ ਐਗਰੋ ਇੰਡਸਟਰੀਜ਼ ਦੇ ਚੇਅਰਮੈਨ ਜੋਗਿੰਦਰ ਸਿੰਘ ਮਾਨ, ਡਿਪਟੀ ਕਮਿਸ਼ਨਰ ਦੀਪਤੀ ਉੱਪਲ, ਐੱਸਐਸਪੀ ਕੰਵਰਦੀਪ ਕੌਰ, ਸੀਨੀਅਰ ਕਾਂਗਰਸੀ ਆਗੂ ਗੋਰਾ ਗਿੱਲ ਹਾਜ਼ਰ ਸਨ। ਕਪੂਰਥਲਾ ਤੋਂ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਕਿਹਾ ਕਿ ਸ਼ਹਿਰਾਂ ਅੰਦਰ ਕੂੜੇ ਕਰਕਟ ਦੀ ਸਮੱਸਿਆ ਨੂੰ ਹੱਲ ਕਰਨ ਲਈ ਠੋਸ ਯੋਜਨਾਬੰਦੀ ਕੀਤੀ ਜਾਣੀ ਚਾਹੀਦੀ ਹੈ। ਡੀਸੀ ਕਪੂਰਥਲਾ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਆਨ ਲਾਇਨ ਸ਼ਿਕਾਇਤ ਦਰਜ ਕਰਵਾਉਣ ਲਈ ਪੋਰਟਲ ਵੀ ਸ਼ੁਰੂ ਕੀਤੇ ਗਏ ਹਨ।ਇਸ ਦੌਰਾਨ ਸਮੱਸਿਆਵਾਂ ਦਾ ਜ਼ਿਕਰ ਕੀਤਾ ਗਿਆ ਜਿਨ੍ਹਾਂ ਬਾਰੇ ਕੈਬਨਿਟ ਮੰਤਰੀ ਸ੍ਰੀ ਸੋਨੀ ਵਲੋਂ ਵਿਭਾਗੀ ਰਿਪੋਰਟਾਂ 7ਸਹੀ ਪਾਏ ਜਾਣ ’ਤੇ ਦਾਖਲ ਦਫ਼ਤਰ ਕਰਨ ਦੇ ਹੁਕਮ ਦਿੱਤੇ ਗਏ।
13 ਲੋੜਵੰਦ ਪਰਿਵਾਰਾਂ ਦੀ ਆਰਥਿਕ ਮਦਦ
ਅੰਮ੍ਰਿਤਸਰ (ਖੇਤਰੀ ਪ੍ਰਤੀਨਿਧ): ਡਾਕਟਰੀ ਸਿਖਿਆ ਤੇ ਖੋਜ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਵਾਰਡ ਨੰ. 55 ਅਧੀਨ ਪੈਂਦੇ ਇਲਾਕੇ ਜਵਾਲਾ ਅਸਟੇਟ ਵਿੱਚ 13 ਪਰਿਵਾਰਾਂ ਨੂੰ ਆਰਥਿਕ ਮਦਦ ਵਜੋਂ 20-20 ਹਜ਼ਾਰ ਦੀ ਰਾਸ਼ੀ ਦੇ 2.60 ਲੱਖ ਰੁਪਏ ਦੇ ਚੈਕ ਭੇਟ ਕੀਤੇ। ਇਸ ਮੌਕੇ ਉਨ੍ਹਾਂ ਕਿਹਾ ਕਿ ਕੁਦਰਤੀ ਆਫਤਾਂ, ਬਿਮਾਰੀ ਅਤੇ ਕਰੋਨਾ ਦੌਰਾਨ ਕੁੱਝ ਪਰਿਵਾਰਾਂ ਦੀ ਆਰਥਿਕ ਸਥਿਤੀ ਕਾਫੀ ਕਮਜ਼ੋਰ ਹੋ ਗਈ ਸੀ, ਜਿਨ੍ਹਾਂ ਦੀ ਆਰਥਿਕ ਮਦਦ ਲਈ ਇਨ੍ਹਾਂ ਪਰਿਵਾਰਾਂ ਨੂੰ ਇਹ ਰਾਸ਼ੀ ਦਿੱਤੀ ਗਈ ਹੈ। ਇਸ ਮੌਕੇ ਪਰਮਜੀਤ ਸਿੰਘ ਚੋਪੜਾ, ਗੁਲਸ਼ਨ ਭਗਤ, ਅਸ਼ਵਨੀ ਕੁਮਾਰ, ਸੁਸ਼ੀਲ ਭਗਤ, ਇੰਦਰਜੀਤ ਸ਼ਰਮਾ ਤੋਂ ਇਲਾਵਾ ਇਲਾਕਾ ਵਾਸੀ ਵੀ ਹਾਜ਼ਰ ਸਨ।