ਡੇਰਾ ਬਾਬਾ ਨਾਨਕ (ਗੁਰਦਾਸਪੁਰ), 20 ਨਵੰਬਰ
ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦੌਰੇ ਦੌਰਾਨ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਵੱਡਾ ਭਰਾ ਕਹਿਣ ’ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਕਈ ਸਿਆਸੀ ਪਾਰਟੀਆਂ ਵੱਲੋਂ ਆਲੋਚਨਾ ਕੀਤੀ ਜਾ ਰਹੀ ਹੈ। ਇਸੇ ਦੌਰਾਨ ਸ੍ਰੀ ਸਿੱਧੂ ਨੇ ਇਨ੍ਹਾਂ ਆਲੋਚਕਾਂ ਨੂੰ ਜਵਾਬ ਦੇਣ ਦੀ ਥਾਂ ਚੁੱਪ ਧਾਰ ਲਈ ਹੈ। ਇਸੇ ਦੌਰਾਨ ਕੈਬਨਿਟ ਮੰਤਰੀ ਪਰਗਟ ਸਿੰਘ ਸ੍ਰੀ ਸਿੱਧੂ ਦੇ ਬਚਾਅ ਵਿੱਚ ਆਏ ਹਨ ਤੇ ਉਨ੍ਹਾਂ ਕਿਹਾ ਹੈ ਨਵਜੋਤ ਸਿੱਧੂ ਦੀ ਆਲੋਚਨਾ ਕਰਨਾ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਹਾਲ ਹੀ ਵਿੱਚ ਭਾਰਤ ਤੇ ਪਾਕਿਸਤਾਨ ਵਿੱਚ ਕ੍ਰਿਕਟ ਮੈਚ ਖੇਡਿਆ ਗਿਆ ਹੈ ਅਤੇ ਦੋਹਾਂ ਦੇਸ਼ਾਂ ਵਿੱਚ ਕੁੜੱਤਣ ਘਟਾਉਣ ਲਈ ਖੇਡ ਸਬੰਧ ਮਜ਼ਬੂਤ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕਰਤਾਰਪੁਰ ਦੀ ਧਰਤੀ ਆਪਸੀ ਸਨੇਹ ਵਧਾਉਣ ਦਾ ਸੁਨੇਹਾ ਦਿੰਦੀ ਹੈ ਪਰ ਭਾਜਪਾ ਸ੍ਰੀ ਸਿੱਧੂ ਦੀ ਆਲੋਚਨਾ ਕਰ ਕੇ ਸੌੜੀ ਰਾਜਨੀਤੀ ਕਰ ਰਹੀ ਹੈ। -ਪੀਟੀਆਈ