ਮਾਛੀਵਾੜਾ (ਪੱਤਰ ਪ੍ਰੇਰਕ):
ਐੱਸਐੱਮਓ ਡਾ. ਜਸਪ੍ਰੀਤ ਕੌਰ ਨੇ ਦੱਸਿਆ ਕਿ ਮਾਛੀਵਾੜਾ ਬੇਟ ਖੇਤਰ ਦੇ ਇੱਕ ਪਿੰਡ ’ਚ 31 ਸਾਲਾ ਨੌਜਵਾਨ ਦੀ ਕਰੋਨਾ ਨਾਲ ਮੌਤ ਹੋ ਗਈ। ਡਾਕਟਰ ਅਨੁਸਾਰ ਇਹ ਨੌਜਵਾਨ ਕਈ ਬਿਮਾਰੀਆਂ ਨਾਲ ਪੀੜਤ ਸੀ, ਜਿਸਦਾ ਲੁਧਿਆਣਾ ਫੋਰਟਿਸ ਹਸਪਤਾਲ ’ਚ ਇਲਾਜ ਚੱਲ ਰਿਹਾ ਸੀ ਜਿੱਥੇ ਉਹ ਦਮ ਤੋੜ ਗਿਆ। ਇਸ ਨੌਜਵਾਨ ਦਾ ਸਿਹਤ ਵਿਭਾਗ ਦੀ ਨਿਗਰਾਨੀ ਹੇਠ ਅੰਤਿਮ ਸੰਸਕਾਰ ਕਰ ਦਿੱਤਾ ਗਿਆ ਹੈ। ਦੂਸਰਾ ਮਾਮਲਾ ਸਮਰਾਲਾ ਨੇੜਲੇ ਇੱਕ ਪਿੰਡ ਦਾ ਹੈ, ਜਿੱਥੇ 74 ਸਾਲ ਦੀ ਔਰਤ ਇੱਕ ਬੀਮਾਰੀ ਦਾ ਇਲਾਜ ਕਰਵਾਉਣ ਲਈ ਪੀਜੀਆਈ ਦਾਖਲ ਹੋਈ ਸੀ, ਜਿੱਥੇ ਉਸਦੀ ਰਿਪੋਰਟ ਕਰੋਨਾ ਪਾਜ਼ੇਟਿਵ ਆਈ ਅਤੇ ਉਹ ਦਮ ਤੋੜ ਗਈ।