ਪੱਤਰ ਪ੍ਰੇਰਕ
ਰੂਪਨਗਰ, 24 ਅਕਤੂਬਰ
ਪੰਜਾਬ ਸਰਕਾਰ ਕਰੋਨਾ ਦੀ ਮਹਾਮਾਰੀ ਨਾਲ ਨਜਿੱਠਣ ਲਈ ਪੂਰੀ ਤਤਪਰ ਤੇ ਮੁਸਤੈਦ ਹੈ। ਇਹ ਗੱਲ ਪੰਜਾਬ ਦੀ ਮੁੱਖ ਸਕੱਤਰ ਵਿੰਨੀ ਮਹਾਜਨ ਨੇ ਜ਼ਿਲ੍ਹਾ ਪ੍ਰਬੰਧਕੀ ਕੰਪੈਲਕਸ ਰੂਪਨਗਰ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਖੀ। ਊਨ੍ਹਾਂ ਕਿਹਾ ਕਿ ਭਾਵੇਂ ਮੌਜੂਦਾ ਸਮੇਂ ’ਚ ਕਰੋਨਾ ਦੀ ਰਫ਼ਤਾਰ ਕੁਝ ਮੱਠੀ ਹੋਈ ਹੈ, ਪਰ ਸਿਹਤ ਮਾਹਰਾਂ ਅਨੁਸਾਰ ਦਸੰਬਰ ਜਾਂ ਜਨਵਰੀ ਦੇ ਮਹੀਨੇ ਇਸ ਵਿਚ ਮੁੜ ਤੇਜ਼ੀ ਆ ਸਕਦੀ ਹੈ। ਊਨ੍ਹਾਂ ਸਿਹਤ ਸੰਸਥਾਵਾਂ ਨੂੰ ਹਦਾਇਤ ਕੀਤੀ ਕਿ ਹਨ ਕਿ ਕਰੋਨਾ ਦੀ ਪਛਾਣ, ਟੈਸਟਿੰਗ ਤੇ ਇਲਾਜ ਦੇ ਮਾਮਲਿਆਂ ਵਿਚ ਕੋਈ ਕੁਤਾਹੀ ਨਾ ਵਰਤੀ ਜਾਵੇ, ਸਗੋਂ ਇਸ ਮਾਮਲੇ ਵਿਚ ਸਿਹਤ ਪ੍ਰਬੰਧਾਂ ਨੂੰ ਹੋਰ ਮੁਸਤੈਦ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਸਰਕਾਰ ਦੀਆਂ ਪਹਿਲ ਕਦਮੀਆਂ ਕਾਰਨ ਇਸ ਵਰ੍ਹੇ ਪਰਾਲੀ ਸਾੜਨ ਦਾ ਰੁਝਾਨ ਬਹੁਤ ਘੱਟ ਹੈ।