ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 24 ਅਕਤੂਬਰ
ਦਰਬਾਰ ਸਾਹਿਬ ਵਿਚ ਹੋਈ ਮੀਨਾਕਾਰੀ ਦੀ ਸੰਭਾਲ ਅਤੇ ਹੋਰ ਕਾਰਜਾਂ ਦੀ ਕਾਰ ਸੇਵਾ ਸ਼੍ਰੋਮਣੀ ਕਮੇਟੀ ਵਲੋਂ ਬਾਬਾ ਮਹਿੰਦਰ ਸਿੰਘ ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ ਬਰਮਿੰਘਮ ਵਾਲਿਆਂ ਨੂੰ ਸੌਂਪੀ ਗਈ ਹੈ। ਇਸ ਸਬੰਧ ਵਿਚ ਅੱਜ ਵਫ਼ਦ ਵਲੋਂ ਦੌਰਾ ਵੀ ਕੀਤਾ ਗਿਆ ਹੈ। ਇਹ ਸੇਵਾ ਸੌਂਪਣ ਦਾ ਫ਼ੈਸਲਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਵਲੋਂ ਕੀਤਾ ਗਿਆ ਹੈ। ਇਸ ਸਬੰਧੀ ਅੱਜ ਜਥੇ ਦੇ ਭਾਰਤੀ ਪ੍ਰਤੀਨਿਧ ਭਾਈ ਇੰਦਰਜੀਤ ਸਿੰਘ, ਪ੍ਰੋਫੈਸਰ ਆਈ.ਆਈ.ਟੀ. ਰੁੜਕੀ ਡਾ. ਭੁਪਿੰਦਰ ਸਿੰਘ ਅਤੇ ਇੰਜਨੀਅਰ ਡਾ. ਕਾਇਜ਼ਾਕ ਨੇ ਦੌਰਾ ਕਰ ਕੇ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਅਤੇ ਅਧਿਕਾਰੀਆਂ ਨਾਲ ਵਿਚਾਰ-ਵਟਾਂਦਰਾ ਵੀ ਕੀਤਾ। ਇੰਦਰਜੀਤ ਸਿੰਘ ਨੇ ਦੱਸਿਆ ਕਿ ਇਹ ਮੀਨਾਕਾਰੀ ਅਦਭੁੱਤ ਹੈ ਅਤੇ ਇਸ ਦੀ ਸੇਵਾ ਸੰਭਾਲ ਸਿੱਖ ਰਵਾਇਤ ਅਨੁਸਾਰ ਕੀਤੀ ਜਾਵੇਗੀ।