ਆਤਿਸ਼ ਗੁਪਤਾ
ਚੰਡੀਗੜ੍ਹ, 30 ਮਾਰਚ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹਰ ਬੱਚੇ ਨੂੰ ਸਿੱਖਿਆ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਵੱਡਾ ਐਲਾਨ ਕੀਤਾ ਹੈ। ਸ੍ਰੀ ਮਾਨ ਨੇ ਕਿਹਾ ਕਿ ਇਸ ਸਾਲ ਸੂਬੇ ਦਾ ਕੋਈ ਵੀ ਪ੍ਰਾਈਵੇਟ ਸਕੂਲ ਫ਼ੀਸ ’ਚ ਵਾਧਾ ਨਹੀਂ ਕਰ ਸਕੇਗਾ ਤੇ ਨਾ ਹੀ ਸਕੂਲ ਕਿਤਾਬਾਂ ਅਤੇ ਵਰਦੀਆਂ ਦੀ ਖਰੀਦ ਲਈ ਮਾਪਿਆਂ ’ਤੇ ਖਾਸ ਦੁਕਾਨ ਤੋਂ ਖਰੀਦ ਕਰਨ ਲਈ ਦਬਾਅ ਪਾ ਸਕਣਗੇ। ਹੁਣ ਤੋਂ ਮਾਪੇ ਆਪਣੇ ਮਰਜ਼ੀ ਦੀ ਦੁਕਾਨ ਤੋਂ ਕਿਤਾਬਾਂ ਅਤੇ ਵਰਦੀਆਂ ਦੀ ਖਰੀਦ ਕਰ ਸਕਣਗੇ। ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ ਕਿ ਸਕੂਲਾਂ ਦੀਆਂ ਫ਼ੀਸਾਂ ਅਤੇ ਵਰਦੀਆਂ ਬਾਰੇ ਨੀਤੀ ਤਿਆਰ ਕੀਤੀ ਜਾਵੇਗੀ।