ਪੱਤਰ ਪ੍ਰੇਰਕ
ਭੁਲੱਥ, 19 ਅਕਤੂਬਰ
ਕਸਬੇ ਦੇ ਕਚਹਿਰੀ ਚੌਕ ਵਿੱਚ ਕਿਸਾਨ ਸੰਘਰਸ਼ ਕਮੇਟੀ ਵੱਲੋਂ ਮੋਦੀ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਤੇ ਮਹਿਗਾਈ ਵਿਰੁੱਧ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ ਗਿਆ। ਇਸ ਸਬੰਧੀ ਭੁਲੱਥ ਇਕਾਈ ਦੇ ਪ੍ਰਧਾਨ ਗੁਰਵਿੰਦਰ ਸਿੰਘ ਉਰਫ਼ ਰਾਜਾ ਬਾਜਵਾ ਨੇ ਦੱਸਿਆ ਕਿ ਮੋਦੀ ਸਰਕਾਰ ਵੱਲੋਂ ਕਣਕ ਦਾ ਘੱਟ ਭਾਅ ਮਿਥਣ, ਭਾਖੜਾ ਬਿਆਸ ਪ੍ਰਬੰਧਕੀ ਬੋਰਡ ਵਿੱਚ ਪੰਜਾਬ ਦੇ ਮੈਂਬਰ ਨਾ ਲੈਣ, ਗਵਰਨਰ ਪੰਜਾਬ ਵੱਲੋਂ ਪੰਜਾਬ ਵਿੱਚ ਉਪ ਕੁਲਪਤੀਆਂ ਦੀਆਂ ਨਿਯੁਕਤੀਆਂ ਵਿਚ ਗੈਰ ਜ਼ਰੂਰੀ ਦਖ਼ਲਅੰਦਾਜ਼ੀ ਕਰਨ ਤੇ ਮਹਿੰਗਾਈ ਦੇ ਬੇਤਹਾਸ਼ਾ ਵਾਧੇ ਤੇ ਬੇਰੁਜ਼ਗਾਰੀ ਦੀ ਸਮੱਸਿਆਵਾਂ ਦਾ ਕੋਈ ਹੱਲ ਨਾ ਕੱਢਣ ਕਰਕੇ ਸਰਕਾਰ ਦਾ ਪੁਤਲਾ ਫ਼ੂਕਿਆ ਗਿਆ। ਉਨ੍ਹਾਂ ਨੇ ਹਲਕਾ ਦਸੂਹਾ ਦੇ ਵਿਧਾਇਕ ਕਰਮਵੀਰ ਸਿੰਘ ਘੁੰਮਣ ਵੱਲੋਂ ਕਿਸੇ ਔਰਤ ਦੀ ਇਕ ਏਕੜ ਜ਼ਮੀਨ ’ਤੇ ਜਬਰੀ ਕਬਜ਼ਾ ਕਰਨ ਦੀ ਵੀ ਨਿਖੇਧੀ ਕੀਤੀ ਤੇ ਕਬਜ਼ੇਵਾਲੀ ਜ਼ਮੀਨ ਵਾਪਸ ਪੀੜਤ ਔਰਤ ਨੂੰ ਦੇਣ ਦੀ ਮੰਗ ਕੀਤੀ ਗਈ। ਇਸ ਮੌਕੇ ਜਗਮੋਹਣ ਦੀਪ ਸਿੰਘ, ਬਾਬਾ ਬਲਵਿੰਦਰ ਸਿੰਘ, ਲਵ ਧਵਨ, ਗੋਪੀ ਤੇ ਹੋਰ ਹਾਜ਼ਰ ਸਨ।