ਖੇਤਰੀ ਪ੍ਰਤੀਨਿਧ
ਐੱਸਏਐੱਸ ਨਗਰ (ਮੁਹਾਲੀ), 15 ਜਨਵਰੀ
ਨਜ਼ਦੀਕੀ ਪਿੰਡ ਮਟਰਾਂ ਦੇ 4 ਟਕਸਾਲੀ ਅਕਾਲੀ ਪਰਿਵਾਰਾਂ ਦੇ ਲਗਪਗ 2 ਦਰਜਨ ਵਿਅਕਤੀਆਂ ਨੇ ਅਕਾਲੀ ਦਲ ਛੱਡ ਕੇ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਕਾਂਗਰਸੀ ਆਗੂ ਹਰਨੇਕ ਸਿੰਘ ਢੋਲ ਕੁਰੜੀ ਦੀ ਪ੍ਰੇਰਨਾ ਸਦਕਾ ਕਾਂਗਰਸ ਵਿੱਚ ਸ਼ਾਮਲ ਹੋਏ ਇਨ੍ਹਾਂ ਪਰਿਵਾਰਾਂ ਦਾ ਵਿਧਾਇਕ ਬਲਬੀਰ ਸਿੰਘ ਸਿੱਧੂ ਨੇ ਸਵਾਗਤ ਕੀਤਾ ਅਤੇ ਪਾਰਟੀ ਵਿੱਚ ਪੂਰਾ ਸਨਮਾਨ ਦੇਣ ਦਾ ਭਰੋਸਾ ਦਿਵਾਇਆ।ਕਾਂਗਰਸ ਪਾਰਟੀ ਨਾਲ ਜੁੜਨ ਵਾਲੇ ਅਮਰੀਕ ਸਿੰਘ, ਗੁਰਦੀਪ ਸਿੰਘ, ਦਮਨਬੀਰ ਸਿੰਘ, ਸਤਵਿੰਦਰ ਸਿੰਘ, ਨਰਿੰਦਰ ਸਿੰਘ, ਗੁਰਮੀਤ ਸਿੰਘ, ਬਲਜਿੰਦਰ ਸਿੰਘ, ਮਨਜਿੰਦਰ ਸਿੰਘ, ਅਮਰ ਸਿੰਘ, ਬਲਜੀਤ ਸਿੰਘ, ਗੁਰਮਨ ਸਿੰਘ ਅਤੇ ਜਸਪਾਲ ਸਿੰਘ ਨੇ ਕਿਹਾ ਕਿ ਅਕਾਲੀ ਦਲ ਦਾ ਆਧਾਰ ਹੁਣ ਮੁਹਾਲੀ ਹਲਕੇ ਵਿੱਚੋਂ ਖਤਮ ਹੋ ਚੁੱਕਿਆ ਹੈ ਅਤੇ ਉਹ ਵਿਧਾਇਕ ਸਿੱਧੂ ਵੱਲੋਂ ਹਲਕੇ ਵਿੱਚ ਕਰਾਏ ਵਿਕਾਸ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਉਨ੍ਹਾਂ ਨਾਲ ਜੁੜ੍ਹੇ ਹਨ।
ਐੱਸਏਐਸ ਨਗਰ (ਪੱਤਰ ਪ੍ਰੇਰਕ ): ਇੱਥੇ ਅੱਜ ਪਿੰਡ ਕੁਰੜੀ ਦੇ ਕਈ ਨੌਜਵਾਨਾਂ ਨੇ ‘ਆਪ’ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਇਸ ਮੌਕੇ ਮੁਹਾਲੀ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਤੇ ਸਾਬਕਾ ਮੇਅਰ ਕੁਲਵੰਤ ਸਿੰਘ ਨੇ ਨੌਜਵਾਨਾਂ ਜਗਜੀਤ ਸਿੰਘ, ਨਿਰਮਲ ਸਿੰਘ, ਦਿਲਵਰ ਸਿੰਘ, ਜਸਬੀਰ ਸਿੰਘ, ਹਰਦੀਪ ਸਿੰਘ, ਗੁਰਜੰਟ ਸਿੰਘ, ਹਰਵਿੰਦਰ ਸਿੰਘ, ਗੋਲਡੀ, ਜੁਝਾਰ ਸਿੰਘ ਅਤੇ ਜਗਤਾਰ ਸਿੰਘ ਦਾ ਸਵਾਗਤ ਕਰਦਿਆਂ ਪਾਰਟੀ ਵਿੱਚ ਬਣਦਾ ਮਾਣ ਸਨਮਾਨ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਸਾਬਕਾ ਕੌਂਸਲਰ ਫੂਲਰਾਜ ਸਿੰਘ, ਪਰਮਜੀਤ ਸਿੰਘ ਕਾਹਲੋਂ, ਸੁਰਿੰਦਰ ਸਿੰਘ ਰੋਡਾ, ਆਰਪੀ ਸ਼ਰਮਾ, ਹਰਪਾਲ ਸਿੰਘ ਚੰਨਾ, ਸੁਖਮਿੰਦਰ ਸਿੰਘ ਬਰਨਾਲਾ ਅਤੇ ਸਮਾਜ ਸੇਵੀ ਬਲਰਾਜ ਸਿੰਘ ਗਿੱਲ, ਅਕਵਿੰਦਰ ਸਿੰਘ ਗੋਸਲ, ਹਰਬਿੰਦਰ ਸਿੰਘ ਸੈਣੀ ਹਾਜ਼ਰ ਸਨ।
ਮਹਿਲਾ ਆਗੂਆਂ ਨੇ ‘ਹੱਥ’ ਛੱਡ ਕੇ ‘ਕਮਲ’ ਫੜਿਆ
ਕੁਰਾਲੀ (ਪੱਤਰ ਪ੍ਰੇਰਕ): ਭਾਰਤੀ ਜਨਤਾ ਪਾਰਟੀ ਦੇ ਸੂਬਾ ਕਾਰਜਕਰਨੀ ਮੈਂਬਰ ਸੁਖਵਿੰਦਰ ਸਿੰਘ ਗੋਲਡੀ ਅੱਜ ਇਥੇ ਪਾਰਟੀ ਬੁਲਾਰੇ ਅਸ਼ਵਨੀ ਬਿੱਟੂ ਅਤੇ ਕੁਰਾਲੀ ਮੰਡਲ ਪ੍ਰਧਾਨ ਅਭਿਸ਼ੇਕ ਗੁਪਤਾ ਕੋਲ ਆਏ ਹੋਏ ਸਨ। ਇਸ ਮੌਕੇ ਅਨੀਤਾ ਰਾਣੀ, ਹਰਜੀਤ ਕੌਰ ਅਤੇ ਜਸਵੀਰ ਕੌਰ ਸਮੇਤ ਕਈ ਔਰਤਾਂ ਨੇ ਕਾਂਗਰਸ ਛੱਡ ਕੇ ਭਾਜਪਾ ਵਿਚ ਸ਼ਾਮਲ ਹੋੋਣ ਦਾ ਐਲਾਨ ਕੀਤਾ। ਸ੍ਰੀ ਗੋਲਡੀ ਨੇ ਕਿਹਾ ਕਿ ਪੰਜਾਬ ਵਾਸੀ ਨਵਾਂ ਪੰਜਾਬ ਦੇਖਣਾ ਚਾਹੁੰਦੇ ਹਨ। ਸੂਬੇ ਦੀ ਜਨਤਾ ਦੇ ਇਸ ਸਪਨੇ ਨੂੰ ਕੇਵਲ ਡਬਲ ਇੰਜਣ ਦੀ ਸਰਕਾਰ ਹੀ ਪੂਰਾ ਕਰ ਸਕਦੀ ਹੈ। ਇਸ ਮੌਕੇ ਪਰਵਾਸੀ ਮੰਡਲ ਪ੍ਰਧਾਨ ਗੁਰਬਖਸ਼ੀਸ਼ ਸਿੰਘ ਲਾਡੀ, ਜ਼ਿਲ੍ਹਾ ਮੁੱਖ ਸਕੱਤਰ ਜਗਦੀਪ ਸਿੰਘ ਜੱਗੀ, ਨਰਿੰਦਰ ਰਾਣਾ, ਕੁਰਾਲੀ ਯੁਵਾ ਮੰਡਲ ਪ੍ਰਧਾਨ ਨਿਤੇਸ਼ ਗੋਇਲ, ਅਸ਼ਵਨੀ ਕੁਮਾਰ, ਬਿੱਟੂ, ਧੀਰਜ, ਰਮੇਸ਼ ਵਰਮਾ ਮੌਜੂਦ ਸਨ।
ਸਾਬਕਾ ਬਲਾਕ ਸਮਿਤੀ ਮੈਂਬਰ ਸਾਥੀਆਂ ਸਣੇ ਅਕਾਲੀ ਦਲ ’ਚ ਸ਼ਾਮਲ
ਲਾਲੜੂ (ਪੱਤਰ ਪ੍ਰੇਰਕ): ਹਲਕਾ ਵਿਧਾਇਕ ਐੱਨਕੇ ਸ਼ਰਮਾ ਨੇ ਅੱਜ ਲਾਲੜੂ ਵਿੱਚ ਘਰ-ਘਰ ਜਾ ਕੇ ਅਕਾਲੀ ਦਲ ਤੇ ਬਸਪਾ ਨੂੰ ਵੋਟਾਂ ਪਾਉਣ ਦੀ ਅਪੀਲ ਕੀਤੀ। ਇਸ ਮੌਕੇ ਕਾਂਗਰਸੀ ਆਗੂ, ਸਾਬਕਾ ਕੌਂਸਲਰ ਦੇ ਪਤੀ ਤੇ ਸਾਬਕਾ ਮੈਂਬਰ ਬਲਾਕ ਸਮਿਤੀ ਡੇਰਾਬਸੀ ਬਲਬੀਰ ਸਿੰਘ ਲੈਹਲੀ ਨੇ ਆਪਣੇ ਦੋ ਦਰਜਨ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਉਨ੍ਹਾ ਕਿਹਾ ਕਿ ਕਾਂਗਰਸ ਦੀ ਨੀਤੀਆਂ ਤੋਂ ਦੁਖੀ ਹੋ ਕੇ ਉਹ ਅਕਾਲੀ ਦਲ ਵਿਚ ਸ਼ਾਮਲ ਹੋਏ ਹਨ। ਇਸ ਮੌਕੇ ਬਲਬੀਰ ਸਿੰਘ ਸਮੇਤ ਉਨ੍ਹਾਂ ਦੇ ਸਾਥੀ ਕੁਲਦੀਪ ਸਿੰਘ, ਵਿਸ਼ਵਦੀਪ ਸਿੰਘ, ਗੁਰਮੀਤ ਸਿੰਘ, ਦੀਪ ਚੰਦ, ਸੁਖਵਿੰਦਰ ਸਿੰਘ, ਰਜਿੰਦਰ ਸਿੰਘ, ਜੀਤੂ, ਪ੍ਰਵੀਨ ਕੁਮਾਰ, ਹੈਪੀ, ਬੁੱਧ ਸਿੰਘ, ਛੋਟਾ ਦਾ ਵਿਧਾਇਕ ਸ਼ਰਮਾ ਨੇ ਸਨਮਾਨ ਕੀਤਾ।