ਮੁੰਬਈ: ਉੱਘੀ ਪਿੱਠਵਰਤੀ ਗਾਇਕਾ ਲਤਾ ਮੰਗੇਸ਼ਕਰ ਨੇ ਕਰੋਨਾ ਮਹਾਮਾਰੀ ਨਾਲ ਜੂਝ ਰਹੇ ਸੂਬਾ ਮਹਾਰਾਸ਼ਟਰ ਦੇ ਮੁੱਖ ਮੰਤਰੀ ਰਿਲੀਫ ਫੰਡ ਵਿੱਚ ਸੱਤ ਰੁਪਏ ਦਾ ਯੋਗਦਾਨ ਪਾਇਆ ਹੈ। ਇਹ ਜਾਣਕਾਰੀ ਮਹਾਰਾਸ਼ਟਰ ਸਰਕਾਰ ਦੇ ਲੋਕ ਸੰਪਰਕ ਵਿਭਾਗ ਨੇ ਦਿੱਤੀ ਹੈ। ਮੁੱਖ ਮੰਤਰੀ ਊਧਵ ਠਾਕਰੇ ਨੇ ਗਾਇਕਾ ਦਾ ਮਦਦ ਕਰਨ ਲਈ ਧੰਨਵਾਦ ਕੀਤਾ ਹੈ। ਲੋਕ ਸੰਪਰਕ ਵਿਭਾਗ ਅਨੁਸਾਰ ਮੁੱਖ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਕਰੋਨਾ ਦੇ ਟਾਕਰੇ ਲਈ ਰਿਲੀਫ਼ ਫੰਡ ਵਿਚ ਯੋਗਦਾਨ ਪਾਇਆ ਜਾਵੇ। ਇਸ ਤੋਂ ਪਹਿਲਾਂ ਪ੍ਰਿਯੰਕਾ ਚੋਪੜਾ ਨੇ ਰਿਲੀਫ ਫੰਡ ਵਿਚ ਯੋਗਦਾਨ ਪਾਇਆ ਸੀ ਅਤੇ ਲੋਕਾਂ ਨੂੰ ਭਾਰਤ ਦੀ ਮਦਦ ਕਰਨ ਦੀ ਅਪੀਲ ਕੀਤੀ ਸੀ। -ਆਈਏਐੱਨਐੱਸ