ਪੱਤਰ ਪ੍ਰੇਰਕ
ਸ਼ਾਹਬਾਦ ਮਾਰਕੰਡਾ,19 ਅਕਤੂਬਰ
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸੰਦਰਭ ਵਿਚ ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ ਤੋਂ ਚਲ ਰਹੀ ਪ੍ਰਭਾਤ ਫੇਰੀਆਂ ਦੀ ਲੜੀ ਵਿਚ ਅੱਜ ਦੀ ਦੂਜੀ ਪ੍ਰਭਾਤ ਫੇਰੀ ਨਿਸ਼ਾਨ ਸਾਹਿਬ ਦੀ ਅਗਵਾਈ ਵਿਚ ਗੁਰਦੁਆਰਾ ਨਾਨਕ ਝੀਰਾ ਪੁੱਜੀ । ਇੱਥੇ ਇਸਤਰੀ ਸਤਿਸੰਗ ਸਭਾ ਤੇ ਨੌਜਵਾਨ ਸੇਵਕ ਸਭਾ ਦੇ ਜਥੇ ਨੇ ਸੰਗਤਾਂ ਨੂੰ ਗੁਰੂ ਸ਼ਬਦ ਨਾਲ ਜੋੜਿਆ। ਪ੍ਰਭਾਤ ਫੇਰੀ ਪੁੱਜਣ ’ਤੇ ਗੁਰਦੁਆਰੇ ਦੀਆਂ ਸੰਗਤਾਂ ਨੇ ਫੁੱਲਾਂ ਦੀ ਵਰਖਾ ਤੇ ਜੈਕਾਰਿਆਂ ਦੀਆਂ ਗੂੰਜਾਂ ਨਾਲ ਪ੍ਰਭਾਤ ਫੇਰੀ ਦਾ ਸਵਾਗਤ ਕੀਤਾ। ਗੁਰਦੁਆਰਾ ਕਮੇਟੀ ਦੇ ਸਕੱਤਰ ਕੁਲਵੰਤ ਸਿੰਘ ਚਾਵਲਾ ਰਫੀਕ ਨੇ ਇਹ ਜਾਣਕਾਰੀ ਦਿੰਦੇ ਹੋਏ ਦੱਿਸਆ ਕਿ 8 ਨਵੰਬਰ ਨੂੰ ਗੁਰਦੁਆਰਾ ਨਾਨਕ ਦਰਬਾਰ ਵਿਚ ਭਾਰੀ ਦੀਵਾਨ ਸਜਣਗੇ ਤੇ 5 ਨਵੰਬਰ ਨੂੰ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਮਹਾਨ ਨਗਰ ਕੀਰਤਨ ਕਢਿਆ ਜਾਏਗਾ।