ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 4 ਮਾਰਚ
ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਆਪਣੇ ਮਾਪਿਆਂ ਨਾਲ ਐੱਲਐੱਨਜੇਪੀ ਹਸਪਤਾਲ ਗਏ ਤੇ ਕੋਵਿਡ -19 ਟੀਕੇ ਦੀ ਪਹਿਲੀ ਖੁਰਾਕ ਲਈ। ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ, ‘‘ਅੱਜ ਮੈਂ ਆਪਣੇ ਮਾਪਿਆਂ ਨਾਲ ਐੱਲਐੱਨਜੇਪੀ ਹਸਪਤਾਲ ਗਿਆ ਤੇ ਟੀਕਾ ਲਗਵਾਇਆ ਤੇ ਸਾਨੂੰ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਹੀਂ ਕਰਨਾ ਪਿਆ। ਕਰੋਨਾ ਤੋਂ ਛੁਟਕਾਰਾ ਪਾਉਣ ਲਈ ਹੁਣ ਟੀਕਾ ਉਪਲਬਧ ਹੈ। ਮੇਰੀ ਦਿੱਲੀ ਤੇ ਦੇਸ਼ ਦੇ ਲੋਕਾਂ ਨੂੰ ਅਪੀਲ ਹੈ ਕਿ ਜਿਹੜੇ ਲੋਕ ਟੀਕਾ ਲਗਵਾਉਣ ਦੇ ਯੋਗ ਹਨ ਉਹ ਅੱਗੇ ਆ ਕੇ ਟੀਕਾ ਲਗਵਾਉਣ। ਉਹ ਸ਼ੰਕੇ ਜੋ ਪਹਿਲਾਂ ਟੀਕੇ ਦੇ ਮਨ ਵਿਚ ਸਨ, ਉਹ ਸ਼ੰਕੇ ਖਤਮ ਹੋ ਗਏ ਹਨ ਤੇ ਹੁਣ ਡਰਨ ਦੀ ਕੋਈ ਗੱਲ ਨਹੀਂ ਹੈ’’ ਉਨ੍ਹਾਂ ਕਿਹਾ ਕਿ ਉਹ ਕੇਂਦਰ ਸਰਕਾਰ ਨਾਲ ਲਗਾਤਾਰ ਸੰਪਰਕ ਵਿੱਚ ਰਹਿੰਦੇ ਹਨ ਤੇ ਕੇਂਦਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕੰਮ ਕਰ ਰਹੇ ਹਨ । ਜੇ ਦਿੱਲੀ ਦੇ ਅੰਦਰ ਟੀਕਾਕਰਨ ਕੇਂਦਰ ਨੂੰ ਵਧਾਉਣ ਦੀ ਜ਼ਰੂਰਤ ਹੈ ਤਾਂ ਇਸ ਨੂੰ ਵਧਾਇਆ ਜਾਵੇਗਾ। ਮੁੱਖ ਮੰਤਰੀ ਦਫ਼ਤਰ ਨੇ ਜਾਣਕਾਰੀ ਦਿੱਤੀ ਕਿ ਅਰਵਿੰਦ ਕੇਜਰੀਵਾਲ ਤੇ ਮਾਪਿਆਂ ਨੇ ਟੀਕੇ ਦੀ ਪਹਿਲੀ ਖੁਰਾਕ ਅੱਜ ਐੱਲਐੱਨਜੇ ਪੀ ਹਸਪਤਾਲ ਵਿੱਚ ਲਈ। ਮੁੱਖ ਮੰਤਰੀ ਨੇ ਐਲ ਐਨ ਜੇ ਪੀ ਹਸਪਤਾਲ ਵਿਖੇ ਟੀਕੇ ਦੀ ਪਹਿਲੀ ਖੁਰਾਕ ਲੈਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ, ‘ਮੈਨੂੰ ਤੇ ਮੇਰੇ ਮਾਪਿਆਂ ਨੂੰ ਇਹ ਟੀਕਾ ਅੱਜ ਲੱਗ ਗਿਆ ਹੈ। ਟੀਕਾ ਲਗਵਾਉਣ ਤੋਂ ਬਾਅਦ ਸਾਨੂੰ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਹੀਂ ਕਰਨਾ ਪਿਆ, ਮੈਂ ਸਾਰਿਆਂ ਨੂੰ ਅਪੀਲ ਕਰਨਾ ਚਾਹੁੰਦਾ ਹਾਂ ਕਿ ਇਹ ਸ਼ਾਨਦਾਰ ਹੈ ਕਿ ਸਾਡੇ ਕੋਲ ਹੁਣ ਕਰੋਨਾ ਤੋਂ ਛੁਟਕਾਰਾ ਪਾਉਣ ਲਈ ਟੀਕਾ ਹੈ, ਉਹ ਸਾਰੇ ਜਿਹੜੇ ਟੀਕਾ ਲਗਵਾਉਣ ਦੇ ਯੋਗ ਹਨ ਉਨ੍ਹਾਂ ਨੂੰ ਅੱਗੇ ਆ ਕੇ ਟੀਕਾ ਲਗਵਾਉਣਾ ਚਾਹੀਦਾ ਹੈ’
ਕੇਜਰੀਵਾਲ ਨੇ ਕਿਹਾ ਕਿ ਐੱਲਐੱਨਜੇਪੀ ਹਸਪਤਾਲ ਵਿੱਚ ਟੀਕਾਕਰਨ ਦੀ ਵੀ ਬਹੁਤ ਸਹੂਲਤ ਹੈ। ਇਥੋਂ ਦੇ ਹਸਪਤਾਲ ਦੇ ਡਾਕਟਰਾਂ ਨੇ ਬਹੁਤ ਵਧੀਆ ਪ੍ਰਬੰਧ ਕੀਤੇ ਹਨ। ਸਾਰੇ ਲੋਕਾਂ ਨੂੰ ਟੀਕਾ ਲਗਵਾਉਣ ਦੀ ਅਪੀਲ ਕੀਤੀ। ਹੁਣ ਡਰਨ ਦੀ ਕੋਈ ਗੱਲ ਨਹੀਂ। ਜੋ ਸ਼ੰਕੇ ਕੁਝ ਲੋਕਾਂ ਦੇ ਦਿਮਾਗ ਵਿੱਚ ਸਨ ਉਹ ਸਾਰੇ ਸ਼ੰਕੇ ਹੁਣ ਖ਼ਤਮ ਹੋ ਗਏ ਹਨ। ਜਿਵੇਂ ਕਿ ਕੇਂਦਰ ਸਰਕਾਰ ਦੇ ਦਿਸ਼ਾ ਨਿਰਦੇਸ਼ ਆਉਂਦੇ ਹਨ ਅ ਉਸ ਅਨੁਸਾਰ ਕੰਮ ਕਰ ਰਹੇ ਹਾਂ। ਉਨ੍ਹਾਂ ਕਿਹਾ ਕਿ ਜੇਕਰ ਟੀਕਾ ਲਗਵਾਉਣ ਲਈ ਲੋਕਾਂ ਨੂੰ ਜਾਗਰੂਕ ਕਰਨ ਦੀ ਲੋੜ ਹੈ ਤਾਂ ਉਹ ਜਾਗਰੂਕਤਾ ਮੁਹਿੰਮਾਂ ਵੀ ਚਲਾਉਣਗੇ। ਕੇਜਰੀਵਾਲ ਨੇ ਕਿਹਾ ਕਿ ਸਾਰੇ ਮੰਤਰੀ ਵੀ ਟੀਕਾ ਲਗਵਾ ਰਹੇ ਹਨ ਤੇ ਹੋਰ ਸਾਰੇ ਲੋਕ ਵੀ ਟੀਕਾ ਲਗਵਾ ਰਹੇ ਹਨ। ਸਭ ਤੋਂ ਵੱਡੀ ਗੱਲ ਇਹ ਹੈ ਕਿ ਹੁਣ ਲੋਕ ਅੱਗੇ ਆ ਰਹੇ ਹਨ ਅਤੇ ਆਪਣੇ ਆਪ ਨੂੰ ਟੀਕਾ ਲਗਵਾ ਰਹੇ ਹਨ।