ਸੰਯੁਕਤ ਰਾਸ਼ਟਰ, 23 ਅਕਤੂਬਰ
ਸੰਯੁਤਕ ਰਾਸ਼ਟਰ ਦੇ ਮੁਖੀ ਅੰਤੋਨੀਓ ਗੁਟੇਰੇਜ਼ ਨੇ ਜੀ-20 ਮੁਲਕਾਂ ਨੂੰ ਬੇਨਤੀ ਕੀਤੀ ਹੈ ਕਿ ਉਹ ਰਲ ਕੇ ਕਰੋਨਾਵਾਇਰਸ ਦਾ ਸਾਹਮਣਾ ਕਰਨ। ਉਨ੍ਹਾਂ ਕਿਹਾ ਕਿ ਕਰੋਨਾ ਮਹਾਮਾਰੀ ਖ਼ਿਲਾਫ਼ ਲੜਾਈ ’ਚ ਜੀ-20 ਮੁਲਕਾਂ ਦੇ ਇਕੱਠੇ ਨਾ ਹੋਣਾ ਨਿਰਾਸ਼ਾਜਨਕ ਹੈ। ਗੁਟੇਰੇਜ਼ ਨੇ ਕਿਹਾ ਕਿ ਹਰੇਕ ਮੁਲਕ ਆਪਾ ਵਿਰੋਧੀ ਫ਼ੈਸਲੇ ਲੈ ਰਹੇ ਹਨ ਅਤੇ ਵਾਇਰਸ ਪੂਰੀ ਦੁਨੀਆ ’ਚ ਫੈਲ ਗਿਆ ਹੈ। ਉਨ੍ਹਾਂ ਕਿਹਾ ਕਿ ਹੁਣ ਕਰੋਨਾ ਦੀ ਦੂਜੀ ਲਹਿਰ ਨਾਲ ਕਈ ਦੇਸ਼ ਪ੍ਰਭਾਵਿਤ ਹੋ ਰਹੇ ਹਨ। ਗੁਟੇਰੇਜ਼ ਨੇ ਕਿਹਾ, ‘‘ਮੈਨੂੰ ਉਮੀਦ ਹੈ ਕਿ ਕੌਮਾਂਤਰੀ ਭਾਈਚਾਰਾ ਸਮਝ ਗਿਆ ਹੋਵੇਗਾ ਕਿ ਕਰੋਨਾਵਾਇਰਸ ਖ਼ਿਲਾਫ਼ ਤਾਲਮੇਲ ਬਣਾ ਕੇ ਲੜਨ ਦੀ ਲੋੜ ਹੈ।’’
-ਏਪੀ