ਨਵੀਂ ਦਿੱਲੀ, 7 ਜੁਲਾਈਭਾਰਤ ਵਿਚ ਇਕ ਦਿਨ ਵਿਚ ਕੋਵਿਡ-19 ਦੇ 43,733 ਨਵੇਂ ਕੇਸ ਸਾਹਮਣੇ ਆਏ ਹਨ। ਇਸ ਨਾਲ ਦੇਸ਼ ਵਿਚ ਕਰੋਨਾ ਪੀੜਤਾਂ ਦੀ ਗਿਣਤੀ ਵਧ ਕੇ 3,06,63,665 ਹੋ ਗਈ ਹੈ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਸਵੇਰੇ 8 ਵਜੇ ਜਾਰੀ ਕੀਤੇ ਗਏ ਤਾਜ਼ਾ ਅੰਕੜਿਆਂ ਅਨੁਸਾਰ ਬੀਤੇ ਚੌਵੀ ਘੰਟਿਆਂ ਦੌਰਾਨ 930 ਹੋਰ ਵਿਅਕਤੀਆਂ ਦੀ ਲਾਗ ਕਾਰਨ ਮੌਤ ਹੋਣ ਤੋਂ ਬਾਅਦ ਦੇਸ਼ ਵਿਚ ਮਰਨ ਵਾਲਿਆਂ ਦੀ ਗਿਣਤੀ ਵਧ ਕੇ 4,04,211 ਹੋ ਗਈ। ਪੰਜਾਬ ’ਚ ਕਰੋਨਾ ਕਾਰਨ ਹੁਣ ਤੱਕ 16131 ਜਾਨਾਂ ਜਾ ਚੁੱਕੀਆਂ ਹਨ।