ਨਿੱਜੀ ਪੱਤਰ ਪ੍ਰੇਰਕ
ਅੰਬਾਲਾ, 3 ਅਪਰੈਲ
ਪੁਲੀਸ ਨੇ ਇੱਕ ਕਾਰੋਬਾਰੀ ਨੂੰ ਖ਼ੁਦਕੁਸ਼ੀ ਲਈ ਉਕਸਾਉਣ ਦੇ ਦੋਸ਼ ਹੇਠ ਦੋ ਜਣਿਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਛਾਉਣੀ ਦੀ ਮੋਚੀ ਮੰਡੀ ਦੇ ਜੁੱਤਿਆਂ ਦੇ ਕਾਰੋਬਾਰੀ ਮਨੀਸ਼ ਨੇ ਲੱਖਾਂ ਰੁਪਏ ਦਾ ਨੁਕਸਾਨ ਹੋਣ ਦੇ ਬਾਅਦ ਕਰੀਬ ਦੋ ਸਾਲ ਪਹਿਲਾਂ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਸੀ। ਬਾਅਦ ’ਚ ਪਰਿਵਾਰ ਨੂੰ ਪਤਾ ਲੱਗਾ ਕਿ ਮਨੀਸ਼ ਨੂੰ ਦੋ ਜਣੇ ਪ੍ਰੇਸ਼ਾਨ ਕਰ ਰਹੇ ਸਨ ਜਿਸ ਕਰਕੇ ਉਸ ਨੇ ਖੁਦਕੁਸ਼ੀ ਕੀਤੀ ਸੀ। ਪਰਿਵਾਰ ਨੇ ਇਸ ਸਬੰਧੀ ਪੁਲੀਸ ਨੂੰ ਸ਼ਿਕਾਇਤ ਦਿੱਤੀ ਪਰ ਪੁਲੀਸ ਨੇ ਕੋਈ ਕਾਰਵਾਈ ਨਾ ਕੀਤੀ। ਇਸ ਮਗਰੋਂ ਮ੍ਰਿਤਕ ਦੀ ਮਾਂ ਸੁਨੀਤਾ ਨੇ ਪ੍ਰਧਾਨ ਮੰਤਰੀ, ਗ੍ਰਹਿ ਮੰਤਰੀ ਅਤੇ ਪੁਲੀਸ ਦੇ ਉੱਚ ਅਧਿਕਾਰੀਆਂ ਨੂੰ ਸ਼ਿਕਾਇਤ ਭੇਜੀ ਤਾਂ ਹੁਣ 20 ਮਹੀਨਿਆਂ ਬਾਅਦ ਪੁਲੀਸ ਨੇ ਹਿਮਾਚਲ ਪ੍ਰਦੇਸ਼ ਦੇ ਸੁੰਦਰ ਨਗਰ ਨਿਵਾਸੀ ਨਰਿੰਦਰ ਕੁਮਾਰ ਤੇ ਕੁਲੂ ਨਿਵਾਸੀ ਬਲਰਾਮ ਉਰਫ਼ ਬਬਲੂ ਖ਼ਿਲਾਫ਼ ਖੁਦਕੁਸ਼ੀ ਲਈ ਉਕਸਾਉਣ ਦਾ ਕੇਸ ਦਰਜ ਕੀਤਾ ਹੈ।