ਪੰਚਕੂਲਾ: ਪੁਲੀਸ ਨੇ ਆਪਣੀ ਨਾਬਾਲਗ ਭਤੀਜੀ ਨਾਲ ਜਬਰ-ਜਨਾਹ ਦੇ ਦੋਸ਼ ਹੇਠ ਖੜਕ ਮੰਗੋਲੀ (ਪੁਰਾਣਾ ਪੰਚਕੂਲਾ) ਦੇ ਨੌਜਵਾਨ ਨੂੰ ਗ੍ਰਿਫ਼ਤਾਰ ਕਰ ਕੇ ਉਸ ਨੂੰ ਜ਼ਿਲ੍ਹਾ ਅਦਾਲਤ ਵਿੱਚ ਪੇਸ਼ ਕੀਤਾ ਜਿੱਥੋਂ ਉਸ ਨੂੰ ਅੰਬਾਲਾ ਜੇਲ੍ਹ ਭੇਜ ਦਿੱਤਾ ਗਿਆ। ਬੱਚੀ ਦੇ ਮਾਪਿਆਂ ਨੇ ਸੈਕਟਰ-5 ਸਥਿਤ ਮਹਿਲਾ ਪੁਲੀਸ ਸਟੇਸ਼ਨ ਵਿੱਚ ਸ਼ਿਕਾਇਤ ਦਰਜ ਕਰਵਾਈ ਸੀ। ਪੁਲੀਸ ਨੇ ਲੜਕੀ ਦੇ ਚਾਚਾ ਨੂੰ ਗ੍ਰਿਫ਼ਤਾਰ ਕਰ ਲਿਆ। -ਪੱਤਰ ਪ੍ਰੇਰਕ