ਨਿੱਜੀ ਪੱਤਰ ਪ੍ਰੇਰਕ
ਖੰਨਾ, 17 ਨਵੰਬਰ
ਸੀਨੀਅਰ ਮੈਡੀਕਲ ਅਫ਼ਸਰ ਡਾ. ਰਵੀ ਦੱਤ ਦੀ ਅਗਵਾਈ ਹੇਠ ਇਥੋਂ ਦੇ ਨੇੜਲੇ ਪਿੰਡ ਮਾਣਕੀ ਵਿੱਚ ਆਮ ਲੋਕਾਂ ਨੂੰ ਏਡਜ਼/ਐੱਚ.ਆਈ.ਵੀ ਸਬੰਧੀ ਜਾਗਰੂਕ ਕਰਨ ਲਈ ਨੁੱਕੜ ਨਾਟਕ ਕਰਵਾਏ ਗਏ। ਇਸ ਮੌਕੇ ਗੁਰਜੇਹਨ ਥੀਏਟਰ ਦੇ ਕਲਾਕਾਰਾਂ ਵੱਲੋਂ ਏਡਜ਼ ਫੈਲਣ ਦੇ ਕਾਰਨਾਂ ਜਿਵੇਂ, ਅਸੁਰੱਖਿਅਤ ਸਰੀਰਕ ਸਬੰਧ, ਸੂਈ ਦੀ ਸਾਂਝੀ ਵਰਤੋਂ ਆਦਿ ਤੋਂ ਇਲਾਵਾ ਇਸ ਤੋਂ ਬਚਾਅ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸ ਨਾਟਕ ਵਿਚ ਹਸਪਤਾਲ ਵਿਚ ਜਣੇਪੇ ਦੇ ਫਾਇਦੇ, ਨਸ਼ਿਆਂ ਤੋਂ ਪਰਹੇਜ਼ ਆਦਿ ਵਿਸ਼ਿਆਂ ਨੂੰ ਵੀ ਸ਼ਾਮਲ ਕੀਤਾ ਗਿਆ। ਇਸ ਮੌਕੇ ਗੁਰਦੀਪ ਸਿੰਘ, ਜਰਨੈਲ ਸਿੰਘ, ਅਮਨਦੀਪ ਸਿੰਘ, ਪਰਮਜੀਤ ਕੌਰ, ਰਾਜ ਚੀਮਾ, ਜਗਦੀਪ ਸਿੰਘ, ਕਮਲਦੀਪ ਸਿੰਘ, ਹਰਜਿੰਦਰ ਸਿੰਘ ਆਦਿ ਹਾਜ਼ਰ ਸਨ।
ਪਾਇਲ (ਪੱਤਰ ਪ੍ਰੇਰਕ): ਸੀਐੱਚਸੀ ਪਾਇਲ ਵਿੱਚ ਏਡਜ਼ ਸਬੰਧੀ ਜਾਗਰੂਕਤਾ ਲਈ ਐੱਸਐੱਮਓ ਪਾਇਲ ਡਾ. ਹਰਪ੍ਰੀਤ ਸਿੰਘ ਸੇਖੋਂ ਵੱਲੋਂ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਉਨ੍ਹਾਂ ਦੱਸਿਆ ਕੇ ਇਹ ਵੈਨ 18 ਨਵੰਬਰ ਨੂੰ ਬਲਾਕ ਦੇ ਵੱਖ-ਵੱਖ ਪਿੰਡਾਂ ਵਿੱਚ ਜਾ ਕੇ ਆਮ ਲੋਕਾਂ ਨੂੰ ਏਡਜ਼ ਤੋਂ ਬਚਾਉਣ ਸਬੰਧੀ ਜਾਗਰੂਕ ਕਰੇਗੀ। ਇਸ ਮੌਕੇ ਸਵਾਤੀ ਸੱਚਦੇਵਾ ਬੀਈਈ ਨੇ ਦੱਸਿਆ ਕੇ ਸਰਕਾਰੀ ਹਸਪਤਾਲਾਂ ਵਿੱਚ ਐੱਚਆਈਵੀ ਦੇ ਟੈਸਟ ਅਤੇ ਇਲਾਜ ਬਿਲਕੁਲ ਮੁਫਤ ਕੀਤਾ ਜਾਂਦਾ ਹੈ।