ਕੋਲਕਾਤਾ, 29 ਮਈ
ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਤ੍ਰਿਣਮੂਲ ਕਾਂਗਰਸ 5 ਤੇ 6 ਜੂਨ ਨੂੰ ਵੱਖ-ਵੱਖ ਬਲਾਕਾਂ ਵਿੱਚ ਰੋਸ ਮੁਜ਼ਾਹਰੇ ਕਰੇਗੀ ਤੇ ਕੇਂਦਰ ਤੋਂ ਸੂਬੇ ਨੂੰ ਬਕਾਇਆ ਰਾਸ਼ੀ ਦਾ ਭੁਗਤਾਨ ਨਾ ਕਰਨ ਸਬੰਧੀ ਸਪੱਸ਼ਟੀਕਰਨ ਮੰਗੇਗੀ। ਮੁੱਖ ਮੰਤਰੀ ਮਮਤਾ ਬੈਨਰਜੀ ਸੋਮਵਾਰ ਤੇ ਮੰਗਲਵਾਰ ਨੂੰ ਬੰਕੁਰਾ ਤੇ ਪੁਰੂਲੀਆ ਜ਼ਿਲ੍ਹਿਆਂ ਵਿੱਚ ਪ੍ਰਸ਼ਾਸਨਿਕ ਮੀਟਿੰਗਾਂ ਵਿੱਚ ਹਿੱਸਾ ਲੈਣਗੇ। ਅੱਜ ਉਹ ਪੱਛਮੀ ਵਰਧਮਾਨ ਜ਼ਿਲ੍ਹੇ ਦੇ ਦੁਰਗਾਪੁਰ ਪੁੱਜਣ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ,‘ਕੇਂਦਰ ਸਰਕਾਰ ਘਟੀਆ ਰਾਜਨੀਤੀ ਖੇਡ ਰਹੀ ਹੈ। ਪਿਛਲੇ ਪੰਜ ਮਹੀਨਿਆਂ ਤੋਂ 100 ਦਿਨਾ ਕਾਰਜ ਸਕੀਮ ਤਹਿਤ ਕੰਮ ’ਤੇ ਲਾਏ ਗਰੀਬ ਲੋਕਾਂ ਨੂੰ ਭੁਗਤਾਨ ਪ੍ਰਾਪਤ ਕਰਨ ’ਚ ਪ੍ਰੇਸ਼ਾਨੀ ਆ ਰਹੀ ਹੈ। ਕੇਂਦਰੀ ਯੋਜਨਾ ਤਹਿਤ ਸੂਬੇ ਨੂੰ 6,000 ਕਰੋੜ ਰੁਪਏ ਜਾਰੀ ਨਹੀਂ ਕਰ ਰਿਹਾ ਹੈ।’ ਉਨ੍ਹਾਂ ਕਿਹਾ ਕਿ ਸੂਬਾ ਕੇਂਦਰ ਤੋਂ ਕੋਈ ਅਹਿਸਾਨ ਕਰਨ ਲਈ ਕਹਿ ਰਿਹਾ। -ਪੀਟੀਆਈ