ਪੱਤਰ ਪ੍ਰੇਰਕ
ਮਾਨਸਾ, 17 ਅਕਤੂਬਰ
ਹਰਿਆਣਾ ਦੀ ਹੱਦ ਨਾਲ ਲੱਗਦੇ ਇਸ ਜ਼ਿਲ੍ਹੇ ਵਿੱਚ ਤਿਉਹਾਰਾਂ ਦੇ ਦਿਨਾਂ ਦੌਰਾਨ ਪ੍ਰਸ਼ਾਸਨ ਨੇ ਮਠਿਆਈ ਵਿਕਰੇਤਾਵਾਂ ਅਤੇ ਰੈਸਟੋਰੈਂਟਾਂ ਦੇ ਮਾਲਕਾਂ ਦਾ ਸ਼ਿਕੰਜਾ ਕੱਸ ਦਿੱਤਾ ਗਿਆ ਹੈ। ਪ੍ਰਸ਼ਾਸਨ ਨੇ ਹਰਿਆਣਾ ਅਤੇ ਦਿੱਲੀ ਤੋਂ ਆਉਂਦੀ ਗੈਰ-ਮਿਆਰੀ ਮਠਿਆਈ ਨੂੰ ਵੇਚਣ ’ਤੇ ਪੂਰਨ ਤੌਰ ’ਤੇ ਪਾਬੰਦੀ ਲਗਾਈ ਹੈ ਤਾਂ ਜੋ ਲੋਕਾਂ ਦੀ ਸਿਹਤ ਨਾਲ ਖਿਲਵਾੜ ਨਾ ਹੋ ਸਕੇ। ਵਧੀਕ ਡਿਪਟੀ ਕਮਿਸ਼ਨਰ (ਜ) ਉਪਕਾਰ ਸਿੰਘ ਨੇ ਸਮੂਹ ਮਠਿਆਈ ਵਿਕਰੇਤਾਵਾਂ ਅਤੇ ਰੈਸਟੋਰੈਂਟਾਂ ਦੇ ਮਾਲਕਾਂ ਨੂੰ ਕਿਹਾ ਕਿ ਮਿਠਾਈਆਂ ਬਣਾਉਣ ’ਚ ਸਿੰਥੈਟਿਕ ਦੁੱਧ ਦੀ ਵਰਤੋਂ ਨਾ ਕੀਤੀ ਜਾਵੇ, ਜਿਸ ਨਾਲ ਲੋਕਾਂ ਦੀ ਸਿਹਤ ’ਤੇ ਮਾੜਾ ਅਸਰ ਪੈਂਦਾ ਹੈ।