ਖੇਤਰੀ ਪ੍ਰਤੀਨਿਧ
ਧੂਰੀ, 17 ਨਵੰਬਰ
ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਧੂਰੀ ਦੇ ਨੇੜਲੇ ਪਿੰਡ ਲੱਡਾ ਨੇੜੇ ਟੌਲ ਪਲਾਜ਼ਾ ’ਤੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਲਾਇਆ ਪੱਕਾ ਧਰਨਾ ਰਾਮ ਸਿੰਘ ਦੀ ਅਗਵਾਈ ਹੇਠ 410ਵੇਂ ਦਿਨ ਵੀ ਜਾਰੀ ਰਿਹਾ।
ਕਿਸਾਨ ਆਗੂ ਨੇ ਦੱਸਿਆ ਕਿ ਦਿੱਲੀ ਮੋਰਚੇ ਦੀ ਵਰ੍ਹੇਗੰਢ ਮੌਕੇ ਸਿੰਘੂ ਅਤੇ ਟਿਕਰੀ ’ਤੇ ਵੱਡੇ ਇਕੱਠ ਕਰਨ ਲਈ ਲਾਮਬੰਦੀ ਕਰਦਿਆਂ ਪਿੰਡਾਂ ਵਿੱਚ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਸੂਬਾ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਪੰਜਾਬ ਅੰਦਰ ਡੀਏਪੀ ਦੀ ਸਪਲਾਈ ਯਕੀਨੀ ਬਣਾਈ ਜਾਵੇ, ਅਜਿਹਾ ਨਾ ਕਰਨ ’ਤੇ ਕਿਸਾਨ ਜਥੇਬੰਦੀਆਂ ਪੰਜਾਬ ਸਰਕਾਰ ਖ਼ਿਲਾਫ਼ ਸੰਘਰਸ਼ ਵਿੱਢਣਗੀਆਂ। ਆਗੂਆਂ ਨੇ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨਾਲ ਕੀਤੀ ਗਈ ਧੱਕੇਸ਼ਾਹੀ ਦੀ ਨਿਖੇਧੀ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਕਿਸਾਨ ਹਿਤੈਸ਼ੀ ਨਹੀਂ। ਇਸ ਮੌਕੇ ਗੁਰਜੀਤ ਸਿੰਘ ਲੱਡਾ, ਸੁਖਜੀਤ ਸਿੰਘ ਲੱਡਾ, ਰਾਮ ਸਿੰਘ ਕੱਕੜਵਾਲ, ਗੁਰਮੀਤ ਕੌਰ ਬੇਨੜਾ, ਹਮੀਰ ਸਿੰਘ, ਅਜੈਬ ਸਿੰਘ ਪੁੰਨਾਵਾਲ, ਕੁਲਵਿੰਦਰ ਕੌਰ ਲੱਡਾ ਤੇ ਹਰਬੰਸ ਸਿੰਘ ਪੇਧਨੀ ਨੇ ਸੰਬੋਧਨ ਕੀਤਾ।