ਨਵੀਂ ਦਿੱਲੀ, 16 ਦਸੰਬਰ
ਜਨਤਕ ਖੇਤਰ ਦੇ ਬੈਂਕਾਂ ਦੇ ਕਰਮਚਾਰੀਆਂ ਨੇ ਅੱਜ ਬੈਂਕਾਂ ਦੇ ਨਿੱਜੀਕਰਨ ਖ਼ਿਲਾਫ਼ ਦੋ ਦਿਨਾਂ ਦੀ ਹੜਤਾਲ ਸ਼ੁਰੂ ਕਰ ਦਿੱਤੀ, ਜਿਸ ਕਾਰਨ ਦੇਸ਼ ਭਰ ਵਿੱਚ ਆਮ ਬੈਂਕਿੰਗ ਕੰਮਕਾਜ ਪ੍ਰਭਾਵਿਤ ਹੋ ਰਹੇ ਹਨ। ਯੂਨਾਈਟਿਡ ਫੋਰਮ ਆਫ ਬੈਂਕ ਯੂਨੀਅਨ (ਯੂਐੱਫਬੀਯੂ), ਆਲ ਇੰਡੀਆ ਬੈਂਕ ਆਫੀਸਰਜ਼ ਕਨਫੈਡਰੇਸ਼ਨ (ਏਆਈਬੀਓਸੀ), ਆਲ ਇੰਡੀਆ ਬੈਂਕ ਐਂਪਲਾਈਜ਼ ਐਸੋਸੀਏਸ਼ਨ (ਏਆਈਬੀਈਏ) ਅਤੇ ਬੈਂਕ ਵਰਕਰਜ਼ ਦੇ ਕੌਮੀ ਸੰਗਠਨ ਨੇ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਕਈ ਸ਼ਾਖਾਵਾਂ ਬੰਦ ਕਰ ਦਿੱਤੀਆਂ। ਨਤੀਜੇ ਵਜੋਂ ਬ੍ਰਾਂਚਾਂ ਵਿੱਚ ਪੈਸੇ ਜਮ੍ਹਾਂ ਅਤੇ ਕਢਵਾਉਣ, ਚੈੱਕ ਕਲੀਅਰੈਂਸ ਅਤੇ ਲੋਨ ਮਨਜ਼ੂਰੀਆਂ ਵਰਗੀਆਂ ਸੇਵਾਵਾਂ ਹੜਤਾਲ ਕਾਰਨ ਪ੍ਰਭਾਵਿਤ ਹੋ ਰਹੀਆਂ ਹਨ ਪਰ ਏਟੀਐੱਮ ਆਮ ਵਾਂਗ ਹਨ। ਹਾਲਾਂਕਿ ਨਿੱਜੀ ਖੇਤਰ ਦੇ ਬੈਂਕਾਂ ਵਿੱਚ ਕੰਮ ਆਮ ਵਾਂਗ ਹੋ ਰਿਹਾ ਹੈ।