ਨਵੀਂ ਦਿੱਲੀ, 6 ਜੁਲਾਈ
ਸੁਪਰੀਮ ਕੋਰਟ ਨੇ ਉੜੀਸਾ ਵਿੱਚ ਜਗਨਨਾਥ ਪੁਰੀ ਤੋਂ ਇਲਾਵਾ ਹੋਰ ਹਿੱਸਿਆਂ ਵਿੱਚ ਰੱਥ ਯਾਤਰਾ ਕੱਢਣ ਦੀ ਮੰਗ ਕਰਨ ਵਾਲੀਆਂ ਪਟੀਸ਼ਨਾਂ ਰੱਦ ਕਰ ਦਿੱਤੀਆਂ। ਸੁਣਵਾਈ ਦੌਰਾਨ ਅਦਾਲਤ ਨੇ ਕਿਹਾ ਕਿ ਰੱਬ ਨੂੰ ਤਾਂ ਘਰ ਬੈਠ ਕੇ ਵੀ ਯਾਦ ਕੀਤਾ ਜਾ ਸਕਦਾ ਹੈ। ਕੋਵਿਡ ਦੇ ਸਮੇਂ ਵਿੱਚ ਆਪਣੀ ਤੇ ਦੂਜਿਆਂ ਦੀ ਜਾਨ ਖਤਰੇ ਵਿੱਚ ਪਾਉਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ।