ਅਹਿਮਦਾਬਾਦ, 29 ਜੁਲਾਈ
ਇਥੋਂ ਦੀ ਸੈਸ਼ਨ ਅਦਾਲਤ ਨੇ 2002 ਦੇ ਗੁਜਰਾਤ ਦੰਗਿਆਂ ਦੇ ਸਬੰਧ ਵਿੱਚ ਬੇਕਸੂਰ ਲੋਕਾਂ ਨੂੰ ਫਸਾਉਣ ਲਈ ਜਾਅਲੀ ਦਸਤਾਵੇਜ਼ ਬਣਾਉਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਸਮਾਜਿਕ ਕਾਰਕੁਨ ਤੀਸਤਾ ਸੀਤਲਵਾੜ ਅਤੇ ਸਾਬਕਾ ਡੀਜੀਪੀ ਆਰਬੀ ਸ੍ਰੀਕੁਮਾਰ ਦੀ ਜ਼ਮਾਨਤ ਪਟੀਸ਼ਨ ‘ਤੇ ਅੱਜ ਫ਼ੈਸਲਾ ਸੁਣਾਏਗੀ। ਵਧੀਕ ਚੀਫ਼ ਜਸਟਿਸ ਡੀਡੀ ਠੱਕਰ ਦੀ ਅਦਾਲਤ ਨੇ ਵੀਰਵਾਰ ਨੂੰ ਉਨ੍ਹਾਂ ਦੀ ਜ਼ਮਾਨਤ ਪਟੀਸ਼ਨ ‘ਤੇ ਫੈਸਲਾ ਸੁਣਾਉਣਾ ਸੀ ਪਰ ਇਸ ਨੂੰ ਸ਼ੁੱਕਰਵਾਰ ਤੱਕ ਟਾਲ ਦਿੱਤਾ ਗਿਆ।