ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 2 ਅਪਰੈਲ
ਸਨਅਤੀ ਸ਼ਹਿਰ ਵਿਚ ਨਿਯਮਾਂ ਨੂੂੰ ਛਿੱਕੇ ਟੰਗ ਕੇ ਲੀਡਰਾਂ ਤੇ ਹੋਰ ਉੱਚੀ ਪਹੁੰਚ ਵਾਲੇ ਲੋਕਾਂ ਦੀਆਂ ਗਲੀਆਂ ਵਿਚ ਬਣਾਏ ਗਏ ਸਪੀਡ ਬ੍ਰੇਕਰਾਂ ਨੂੰ ਲੈ ਕੇ ਹੁਣ ਆਰ.ਟੀ.ਏ ਕਾਰਕੁਨ ਰੋਹਿਤ ਸੱਭਰਵਾਲ ਨੇ ਹਾਈ ਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਹੈ। ਇਸ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਅਦਾਲਤ ਨੇ ਚੀਫ਼ ਸੈਕਟਰੀ ਤੇ ਏਡੀਜੀਪੀ ਟਰੈਫਿਕ ਨੂੰ ਨੋਟਿਸ ਆਫ਼ ਮੋਸ਼ਨ ਜਾਰੀ ਕੀਤਾ ਹੈ। ਇਸ ਮਾਮਲੇ ’ਤੇ ਅਗਲੀ ਸੁਣਵਾਈ 16 ਜੁਲਾਈ ਨੂੰ ਹੋਵੇਗੀ। ਇਸ ਪਟੀਸ਼ਨ ’ਚ ਲੁਧਿਆਣਾ ਪੁਲੀਸ ਕਮਿਸ਼ਨਰ ਅਤੇ ਨਗਰ ਨਿਗਮ ਕਮਿਸ਼ਨਰ ਨੂੰ ਵੀ ਪਾਰਟੀ ਬਣਾਇਆ ਗਿਆ ਹੈ। ਇੱਥੇ ਂ ਰੋਹਿਤ ਸੱਭਰਵਾਲ ਨੇ ਦੱਸਿਆ ਕਿ ਲੁਧਿਆਣਾ ਦੀਆਂ ਸੜਕਾਂ ’ਤੇ ਹਜ਼ਾਰਾਂ ਦੀ ਤਾਦਾਦ ’ਚ ਸਪੀਡ ਬ੍ਰੇਕਰ ਹਨ। ’ਚੋਂ ਜ਼ਿਆਦਾਤਰ ਸਪੀਡ ਬ੍ਰੇਕਰਾਂ ਨੂੰ ਤਿਆਰ ਕਰਨ ਸਮੇਂ ਨਿਯਮਾਂ ਦੀ ਪਾਲਣਾ ਨਹੀਂ ਕੀਤੀ ਗਈ।