ਸ੍ਰੀਨਗਰ, 17 ਨਵੰਬਰ
ਜੰਮ-ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਵਿੱਚ ਬੁੱਧਵਾਰ ਨੂੰ ਦਹਿਸ਼ਤਗਰਦਾਂ ਵੱਲੋਂ ਕੀਤੇ ਗਏ ਗਰਨੇਡ ਹਮਲੇ ’ਚ ਕੇਂਦਰੀ ਰਿਜ਼ਰਵ ਪੁਲੀਸ ਫੋਰਸ (ਸੀਆਰਪੀਐੱਫ) ਦੋ ਜਵਾਨਾਂ ਸਣੇ ਤਿੰਨ ਜਣੇ ਜ਼ਖ਼ਮੀ ਹੋ ਗਏ ਹਨ। ਜ਼ਖ਼ਮੀਆਂ ਵਿੱਚ ਇੱਕ ਆਮ ਨਾਗਰਿਕ ਸ਼ਾਮਲ ਹੈ। ਪੁਲੀਸ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਦਹਿਸ਼ਤਗਰਦਾਂ ਨੇ ਉੱਤਰੀ ਕਸ਼ਮੀਰ ਦੇ ਜ਼ਿਲ੍ਹੇ ਬਾਰਾਮੂਲਾ ਅਧੀਨ ਪਟਨ ਇਲਾਕੇ ਵਿੱਚ ਪਲਹੱਲਨ ਚੌਕ ਨੇੜੇ ਲੱਗਪਗ 11.15 ਵਜੇ ਗਰਨੇਡ ਨਾਲ ਹਮਲਾ ਕੀਤਾ। ਉਨ੍ਹਾਂ ਦੱਸਿਆ ਕਿ ਘਟਨਾ ਸਬੰਧੀ ਹੋਰ ਵੇਰਵਿਆਂ ਦੀ ਉਡੀ ਕੀਤੀ ਜਾ ਰਹੀ ਹੈ। -ਪੀਟੀਆਈ