ਨਵੀਂ ਦਿੱਲੀ, 2 ਅਪਰੈਲ
ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਚੋਣ ਕਮਿਸ਼ਨ ਨੂੰ ਨਿਜੀ ਵਾਹਨ ਵਿਚ ਇਲੈਕਟ੍ਰਾਨਿਕ ਵੋਟਿੰਗ ਮਸ਼ੀਨ (ਈਵੀਐੱਮ) ਲਿਜਾਣ ਨਾਲ ਸਬੰਧਤ ਕਥਿਤ ਵੀਡੀਓ ਦੀ ਜਾਂਚ ਕਰਕੇ ਕਾਰਵਾਈ ਕਰਨੀ ਚਾਹੀਦੀ ਹੈ। ਇਸ ਦੇ ਨਾਲ ਉਨ੍ਹਾਂ ਕਿਹਾ ਕਿ ਸਾਰੀਆਂ ਸਿਆਸੀ ਪਾਰਟੀਆਂ ਨੂੰ ਈਵੀਐੱਮ ਦੀ ਵਰਤੋਂ ਦਾ ‘ਗੰਭੀਰ ਮੁਲਾਂਕਣ ਕਰਨ ਦੀ ਜ਼ਰੂਰਤ ਹੈ। ਉਨ੍ਹਾਂ ਨੇ ਇਹ ਟਿੱਪਣੀ ਅਜਿਹੇ ਸਮੇਂ ਕੀਤੀ ਜਦੋਂ ਵੀਡੀਓ ਸੋਸ਼ਲ ਮੀਡੀਆ ਵਿੱਚ ਵਾਇਰਲ ਹੋ ਰਹੀ ਹੈ, ਜਿਸ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਜਿਸ ਨਿੱਜੀ ਵਾਹਨ ਵਿੱਚ ਈਵੀਐੱਮ ਹਨ ਉਹ ਕਿਸੇ ਭਾਜਪਾ ਨੇਤਾ ਦਾ ਹੈ।