ਨਵੀਂ ਦਿੱਲੀ, 5 ਜੁਲਾਈ
ਐੱਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਦਿੱਲੀ ਅਧਾਰਿਤ ਸ਼ਕਤੀ ਭੋਗ ਫੂਡਜ਼ ਲਿਮਿਟਡ ਦੇ ਚੇਅਰਮੈਨ ਤੇ ਐੱਮਡੀ ਕੇਵਲ ਕ੍ਰਿਸ਼ਨ ਕੁਮਾਰ ਨੂੰ ਕਥਿਤ ਬਹੁਕਰੋੜੀ ਕਰਜ਼ਾ ਧੋਖਾਧੜੀ ਨਾਲ ਸਬੰਧਤ ਭ੍ਰਿਸ਼ਟਾਚਾਰ ਕੇਸ ’ਚ ਗ੍ਰਿਫ਼ਤਾਰ ਕਰ ਲਿਆ ਹੈ। ਕੁਮਾਰ ਨੂੰ ਐਤਵਾਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਜਾਂਚ ਏਜੰਸੀ ਨੇ ਮੁਲਜ਼ਮ ਨੂੰ ਵਿਸ਼ੇਸ਼ ਪੀਐੱਮਐੱਲਏ ਕੋਰਟ ’ਚ ਪੇਸ਼ ਕਰਕੇ 9 ਜੁਲਾਈ ਤੱਕ ਰਿਮਾਂਡ ਹਾਸਲ ਕਰ ਲਿਆ ਹੈ। ਕੁਮਾਰ ਦੀ ਗ੍ਰਿਫ਼ਤਾਰੀ ਤੋਂ ਪਹਿਲਾਂ ਈਡੀ ਨੇ ਦਿੱਲੀ ਤੇ ਹਰਿਆਣਾ ਵਿੱਚ ਘੱਟੋ-ਘੱਟ 9 ਟਿਕਾਣਿਆਂ ’ਤੇ ਛਾਪੇ ਮਾਰੇ ਸਨ, ਜਿਸ ਦੌਰਾਨ ਕੁਝ ਦਸਤਾਵੇਜ਼ ਤੇ ਹੋਰ ਡਿਜੀਟਲ ਸਬੂਤ ਬਰਾਮਦ ਕੀਤੇ ਗਏ ਸਨ। -ਪੀਟੀਆਈ