ਗਿੱਦੜਬਾਹਾ: ਰਿਟੇਲ ਕਰਿਆਨਾ ਐਸੋਸੀਏਸ਼ਨ ਦੀ ਇਕ ਮੀਟਿੰਗ ਇੱਥੋਂ ਦੇ ਜੀਐੱਨਆਰ ਕੰਪਲੈਕਸ ਵਿੱਚ ਐਸੋਸੀਏਸ਼ਨ ਦੇ ਪ੍ਰਧਾਨ ਸੰਦੀਪ ਗਰਗ ਸੀਪਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿਚ ਕਰਿਆਨਾ ਵਪਾਰੀਆਂ ਅਤੇ ਦੁਕਾਨਦਾਰਾਂ ਦੀਆਂ ਮੁਸ਼ਕਿਲਾਂ ’ਤੇ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਦੌਰਾਨ ਸੰਦੀਪ ਗਰਗ ਸੀਪਾ ਨੇ ਦੱਸਿਆ ਕਿ ਮੀਟਿੰਗ ਵਿਚ ਫੈਸਲਾ ਕੀਤਾ ਗਿਆ ਜੋ ਬਾਹਰੀ ਵਪਾਰੀ ਕਰਿਆਨਾ ਐਸੋਸੀਏਸ਼ਨ ਦੇ ਮੈਂਬਰਾਂ ਨੂੰ ਹੋਲਸੇਲ ਵਿਚ ਸਾਮਾਨ ਸਪਲਾਈ ਕਰਨ ਆਉਂਦੇ ਹਨ, ਉਨ੍ਹਾਂ ਦੀ ਐਸੋਸੀਏਸ਼ਨ ਵੱਲੋਂ ਪਹਿਲਾਂ ਦੀ ਤਰ੍ਹਾਂ ਇਕ ਹਜ਼ਾਰ ਰੁਪਏ ਦੀ ਕੱਟੀ ਜਾਣ ਵਾਲੀ ਪਰਚੀ ਜਾਰੀ ਰਹੇਗੀ। ਉਨ੍ਹਾਂ ਦੱਸਿਆ ਕਿ ਐਸੋਸੀਏਸ਼ਨ ਦਾ ਕੋਈ ਵੀ ਮੈਂਬਰ ਨਕਲੀ ਦੇਸੀ ਘਿਓ, ਮਿਲਾਵਟੀ ਸਾਮਾਨ ਵੇਚਦਾ ਪਾਇਆ ਗਿਆ ਤਾਂ ਐਸੋਸੀਏਸ਼ਨ ਉਸ ਦੁਕਾਨਦਾਰ ਦਾ ਕੋਈ ਸਾਥ ਨਹੀਂ ਦੇਵੇਗੀ। ਇਸ ਦੌਰਾਨ ਦੁਕਾਨਦਾਰਾਂ ਦਾ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਸਰਪ੍ਰਸਤ ਨਿਰੰਜਨ ਗਰਗ, ਸਰਪ੍ਰਸਤ ਰਾਜੇਸ਼ ਬਾਂਸਲ, ਸੀਨੀਅਰ ਮੀਤ ਪ੍ਰਧਾਨ ਦੀਪਕ ਜੈਨ ਤੇ ਮੀਤ ਪ੍ਰਧਾਨ ਅਰਹਾਨ ਬਾਂਸਲ ਆਦਿ ਹਾਜ਼ਰ ਸਨ। -ਪੱਤਰ ਪ੍ਰੇਰਕ