ਪੱਤਰ ਪ੍ਰੇਰਕ
ਮੁੱਲਾਂਪੁਰ ਗਰੀਬਦਾਸ, 4 ਜੁਲਾਈ
ਮੁੱਖ ਮੰਤਰੀ ਦੇ ਸਿੱਸਵਾਂ ਫਾਰਮ ਹਾਊਸ ਦਾ ਘਿਰਾਓ ਕਰਨ ਦੇ ਮਾਮਲੇ ਵਿੱਚ ਥਾਣਾ ਮੁੱਲਾਂਪੁਰ ਗਰੀਬਦਾਸ ਜ਼ੋਨ ਦੀ ਪੁਲੀਸ ਨੇ ਆਮ ਆਦਮੀ ਪਾਰਟੀ ਦੇ 23 ਆਗੂਆਂ ਨੂੰ ਨਾਮਜ਼ਦ ਅਤੇ ਦੋ ਸੌ ਦੇ ਕਰੀਬ ਵਰਕਰਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਡੀਐੱਸਪੀ ਬਿਕਰਮਜੀਤ ਸਿੰਘ ਬਰਾੜ ਅਤੇ ਐੱਸਐੱਚਓ ਸਤਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਪ੍ਰਧਾਨ ਭਗਵੰਤ ਮਾਨ, ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਵਿਧਾਇਕ ਮੀਤ ਹੇਅਰ, ਵਿਧਾਇਕ ਮਨਜੀਤ ਸਿੰਘ ਬਿਲਾਸਪੁਰ, ਵਿਧਾਇਕ ਕੁਲਵੰਤ ਸਿੰਘ ਪੰਡੋਰੀ, ਵਿਧਾਇਕ ਮਾਸਟਰ ਬਲਦੇਵ ਸਿੰਘ, ਨਰਿੰਦਰ ਸਿੰਘ ਸ਼ੇਰਗਿੱਲ, ਪਰਮਿੰਦਰ ਸਿੰਘ ਗੋਲਡੀ, ਡਾ. ਸਨੀ ਸਿੰਘ, ਮਾਸਟਰ ਜਗਦੇਵ ਸਿੰਘ, ਅਮਨਦੀਪ ਸਿੰਘ, ਗੁਰਿੰਦਰ ਸਿੰਘ ਕੈਰੋਂ, ਹਰੀਸ਼ ਕੌਸ਼ਲ, ਗੁਰਮੇਲ ਸਿੰਘ ਕਾਹਲੋਂ ਸਮੇਤ ਬਾਕੀਆਂ ਖ਼ਿਲਾਫ਼ ਆਈਪੀਸੀ ਦੀ ਧਾਰਾ 188-51 ਏ ਤਹਿਤ ਕੇਸ ਦਰਜ ਕੀਤੇ ਗਏ ਹਨ।