ਪਿਸ਼ਾਵਰ: ਪ੍ਰਧਾਨ ਮੰਤਰੀ ਦੇ ਅਹੁਦੇ ਤੋਂ ਲਾਂਭੇ ਕੀਤੇ ਗਏ ਇਮਰਾਨ ਖ਼ਾਨ ਨੇ ਅੱਜ ਉਨ੍ਹਾਂ ਰਿਪੋਰਟਾਂ ਨੂੰ ਨਕਾਰਿਆ ਜਿਨ੍ਹਾਂ ’ਚ ਕਿਹਾ ਗਿਆ ਹੈ ਕਿ ਉਸ ਨੇ ਆਮ ਚੋਣਾਂ ਕਰਾਉਣ ਦੀ ਮੰਗ ਲਈ ਕੱਢੇ ਗਏ ‘ਆਜ਼ਾਦੀ ਮਾਰਚ’ ਨੂੰ ਖ਼ਤਮ ਕਰਨ ਲਈ ਪਾਕਿਸਤਾਨੀ ਫ਼ੌਜ ਨਾਲ ਸਮਝੌਤਾ ਕੀਤਾ ਹੈ। ਇਮਰਾਨ ਨੇ ਕਿਹਾ ਕਿ ਉਸ ਨੇ ਖ਼ੂਨ-ਖ਼ਰਾਬਾ ਰੋਕਣ ਲਈ ਮਾਰਚ ਖ਼ਤਮ ਕਰਨ ਦਾ ਫ਼ੈਸਲਾ ਲਿਆ ਹੈ। ਸਾਬਕਾ ਪ੍ਰਧਾਨ ਮੰਤਰੀ ਨੇ ਵੀਰਵਾਰ ਨੂੰ ਚਿਤਾਵਨੀ ਦਿੰਦਿਆਂ ਮਾਰਚ ਖ਼ਤਮ ਕੀਤਾ ਸੀ ਕਿ ਜੇਕਰ ਛੇ ਦਿਨਾਂ ਦੇ ਅੰਦਰ ਨਵੇਂ ਸਿਰੇ ਤੋਂ ਚੋਣਾਂ ਕਰਾਉਣ ਦਾ ਐਲਾਨ ਨਾ ਕੀਤਾ ਗਿਆ ਤਾਂ ਉਹ ਇਸਲਾਮਾਬਾਦ ਵੱਲ ਮੁੜ ਮਾਰਚ ਕੱਢਣਗੇ। -ਪੀਟੀਆਈ