ਬਠਿੰਡਾ: ਰਿਜਨਲ ਟਰਾਂਸਪੋਰਟ ਅਥਾਰਿਟੀ ਬਠਿੰਡਾ ਦਾ ਦਫ਼ਤਰ ਇੱਕ ਵਾਰ ਫਿਰ ਸੁਰਖ਼ੀਆਂ ਵਿੱਚ ਹੈ। ਇਥੋਂ ਦੇ ਆਰਟੀਏ ਸਕੱਤਰ ਬਲਵਿੰਦਰ ਸਿੰਘ ਨੂੰ ਪੰਜਾਬ ਸਰਕਾਰ ਵੱਲੋਂ ਵੀਰਵਾਰ ਦੇਰ ਸ਼ਾਮ ਮੁਅੱਤਲ ਕਰ ਦਿੱਤਾ ਗਿਆ ਹੈ। ਮੁਅੱਤਲੀ ਦੇ ਹੁਕਮ ਪੰਜਾਬ ਸਰਕਾਰ ਦੇ ਮੁੱਖ ਸਕੱਤਰ ਅਨਿਰੁਧ ਤਿਵਾੜੀ ਵੱਲੋਂ ਜਾਰੀ ਕੀਤੇ ਗਏ ਹਨ। ਜ਼ਿਕਰਯੋਗ ਹੈ ਕਿ ਦਫ਼ਤਰ ਵੱਲੋਂ ਬੱਸਾਂ ਦੇ ਨਾਜਾਇਜ਼ ਪਰਮਿਟ ਜਾਰੀ ਹੋਣ ਦੀ ਸ਼ਿਕਾਇਤ ਮਿਲਣ ’ਤੇ ਟਰਾਂਸਪੋਰਟ ਮੰਤਰੀ ਨੇ 16 ਮਈ ਨੂੰ ਆਰਟੀਏ ਦਫ਼ਤਰ ਦਾ ਦੌਰਾ ਕੀਤਾ ਸੀ। ਮੰਤਰੀ ਕੋਲ ਆਰਟੀਏ ਦਫ਼ਤਰ ਵੱਲੋਂ ਨਿਰਦੇਸ਼ਾਂ ਦੇ ਉਲਟ ਪ੍ਰਾਈਵੇਟ ਅਪਰੇਟਰਾਂ ਨੂੰ ਨਿਯਮਾਂ ਤੋਂ ਵੱਧ ਪਰਮਿਟ ਜਾਰੀ ਹੋਣ ਦੀ ਸ਼ਿਕਾਇਤ ਆਈ ਸੀ। -ਨਿੱਜੀ ਪੱਤਰ ਪ੍ਰੇਰਕ