ਪੱਤਰ ਪ੍ਰੇਰਕ
ਦਿੜਬਾ ਮੰਡੀ, 15 ਨਵੰਬਰ
ਇੱਥੋਂ ਦੇ ਧਨਰਾਜ ਗੰਨ ਹਾਊੁਸ ਵਿੱਚ ਬੀਤੀ ਰਾਤ ਚੋਰਾਂ ਨੇ ਪਿਛਲੇ ਪਾਸਿਓਂ ਕੰਧ ਵਿੱਚ ਪਾੜ ਲਾ ਕੇ ਅੰਦਰੋਂ ਅਸਲਾ ਚੋਰੀ ਕਰ ਲਿਆ। ਦੁਕਾਨ ਮਾਲਕ ਧਨਰਾਜ ਸਿੰਘ ਨੇ ਦੱਸਿਆ ਕਿ ਚੋਰੀ ਦੀ ਵਾਰਦਾਤ ਦਾ ਪਤਾ ਲੱਗਦਿਆਂ ਹੀ ਪੁਲੀਸ ਨੂੰ ਸੂਚਿਤ ਕਰ ਦਿੱਤਾ ਗਿਆ। ਐੱਸਪੀ ਡੀ ਸੰਗਰੂਰ ਪਲਵਿੰਦਰ ਸਿੰਘ ਚੀਮਾ ਦੱਸਿਆ ਕਿ ਪੁਲੀਸ ਟੀਮਾਂ ਘਟਨਾ ਸਥਾਨ ’ਤੇ ਪਹੁੰਚ ਗਈਆਂ ਹਨ ਅਤੇ ਸੀਸੀਟੀਵੀ ਫੁਟੇਜ ਚੈੱਕ ਕਰਨ ਤੋਂ ਇਲਾਵਾ ਸਾਰਾ ਸਟਾਕ ਚੈੱਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਣਗਹਿਲੀ ਪਾਏ ਜਾਣ ’ਤੇ ਗੰਨ ਹਾਊਸ ਦਾ ਲਾਇਸੰਸ ਰੱਦ ਕੀਤਾ ਜਾਵੇਗਾ। ਦਿੜਬਾ ਦੇ ਡੀਐੱਸਪੀ ਪ੍ਰਿਥਵੀ ਸਿੰਘ ਚਹਿਲ ਨੇ ਦੱਸਿਆ ਕਿ ਫਿਲਹਾਲ 35 ਦੇ ਕਰੀਬ ਕਾਰਤੂਸ ਚੋਰੀ ਹੋਣ ਦਾ ਅਨੁਮਾਨ ਹੈ। ਦਿੜਬਾ ਦੇ ਐੱਸਐੱਚਓ ਇੰਦਰਪਾਲ ਸਿੰਘ ਨੇ ਦੱਸਿਆ ਕਿ ਪੁਲੀਸ ਵੱਲੋਂ ਅਸਲੇ ਦੇ ਸਟਾਕ ਦੀ ਜਾਂਚ ਪੜਤਾਲ ਕੀਤੀ ਜਾ ਰਹੀ ਹੈ।