ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 26 ਜੂਨ
ਲੁਧਿਆਣਾ ਸਕਰੈਪ ਟਰੇਡਰਜ਼ ਐਸੋਸੀਏਸ਼ਨ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਪੰਜਾਬ ਦੇ ਨਵੇਂ ਬਜਟ ਵਿੱਚ ਵਪਾਰੀਆਂ ਤੇ ਸਨਅਤਕਾਰਾਂ ਲਈ ਵਿਸ਼ੇਸ਼ ਪੈਕੇਜ ਦਿੱਤਾ ਜਾਵੇ ਕਿਉਂਕਿ ਉਹ ਪਿਛਲੀ ਸਰਕਾਰ ਦੀਆਂ ਮਾੜੀਆਂ ਨੀਤੀਆਂ ਕਾਰਨ ਗੰਭੀਰ ਦੌਰ ਵਿੱਚੋਂ ਗੁਜ਼ਰ ਰਹੇ ਹਨ। ਗਿੱਲ ਰੋਡ ’ਤੇ ਪ੍ਰਧਾਨ ਜਰਨੈਲ ਸਿੰਘ ਖੇੜਾ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਪਹੁੰਚੇ ਜਗਬੀਰ ਸਿੰਘ ਸੋਖੀ ਨੇ ਸਕਰੈਪ ਕਾਰੋਬਾਰੀਆਂ ਦੀਆਂ ਮੁਸ਼ਕਿਲਾਂ ਤੇ ਮੰਗਾਂ ਬਾਰੇ ਗੱਲਬਾਤ ਕਰਦਿਆਂ ਸਬੰਧਤ ਮਹਿਕਮੇ ਦੇ ਅਫਸਰਾਂ ਦੀ ਧੱਕੇਸ਼ਾਹੀ ਦਾ ਕਾਨੂੰਨੀ ਹੱਲ ਕਰਨ ਬਾਰੇ ਅਹਿਮ ਜਾਣਕਾਰੀਆਂ ਦੇ ਕੇ ਭਵਿੱਖ ਦੀ ਨੀਤੀ ਬਾਰੇ ਵਿਚਾਰ ਵਟਾਂਦਰਾ ਕੀਤਾ।