ਆਤਿਸ਼ ਗੁਪਤਾ
ਚੰਡੀਗੜ੍ਹ, 19 ਅਕਤੂਬਰ
ਕੇਂਦਰ ਸਰਕਾਰ ਵੱਲੋਂ ਖੇਤੀ ਸੁਧਾਰਾਂ ਦੇ ਨਾਮ ‘ਤੇ ਲਿਆਂਦੇ ਤਿੰਨ ਖੇਤੀ ਕਾਨੂੰਨਾਂ ਦੇ ਖਿਲਾਫ਼ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਇਜਲਾਸ ਸੱਦਿਆ ਗਿਆ ਹੈ। ਇਸ ਮੌਕੇ ‘ਆਪ’ ਵਿਧਾਇਕ ਕਾਲੇ ਚੌਲੇ ਪਾ ਕੇ ਪਹੁੰਚੇ ਹਨ। ਸੈਸ਼ਨ ਦੌਰਾਨ ਪ੍ਸਤਾਵਿਤ ਬਿੱਲ ਦੀਆਂ ਕਾਪੀਆਂ ਨਾ ਮਿਲਣ ਦੇ ਵਿਰੋਧ ਵਿੱਚ ਊਹ ਵਿਧਾਨ ਸਭਾ ਵਿੱਚ ਧਰਨੇ ‘ਤੇ ਬੈਠ ਗਏ। ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਜਦੋਂ ਤੱਕ ਪੰਜਾਬ ਸਰਕਾਰ ਬਿੱਲ ਦੀਆਂ ਕਾਪੀਆਂ ਨਹੀਂ ਦਿੰਦੀ ਉਦੋਂ ਤਕ ਧਰਨਾ ਜਾਰੀ ਰਹੇਗਾ।