ਪੱਤਰ ਪ੍ਰੇਰਕ
ਨਵੀਂ ਦਿੱਲੀ, 28 ਫਰਵਰੀ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਆਜ਼ਾਦ ਮੈਂਬਰ ਤੇ ਦਿੱਲੀ ਦੇ ਸਾਬਕਾ ਕਾਂਗਰਸੀ ਵਿਧਾਇਕ ਤਰਵਿੰਦਰ ਸਿੰਘ ਮਰਵਾਹ ਵੱਲੋਂ ਵੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਸਰਗਰਮੀਆਂ ਵਧਾ ਦਿੱਤੀਆਂ ਗਈਆਂ ਹਨ। ਉਹ ਇਸ ਵਾਰ ਸਰਨਾ ਧੜੇ ਦੇ ਨੇੜੇ ਹੋ ਰਹੇ ਹਨ ਤੇ ਆਪਣੇ ਜੰਗਪੁਰਾ ਵਾਰਡ ਤੋਂ ਦਿੱਲੀ ਕਮੇਟੀ ਦੀ ਚੋਣ ਲੜ ਸਕਦੇ ਹਨ। ਉਹ ਮਨਜੀਤ ਸਿੰਘ ਜੀਕੇ ਦੇ ਪ੍ਰਧਾਨਗੀ ਕਾਰਜਕਾਲ ਦੌਰਾਨ ਕਾਰਜਕਾਰਨੀ ਦੇ ਮੈਂਬਰ ਵੀ ਰਹੇ ਹਨ। ਇਸ ਵਾਰ ਦਿੱਲੀ ਕਮੇਟੀ ਦੀਆਂ ਚੋਣਾਂ ਵਿੱਚ ਕਈ ਧੜੇ ਸ਼ਿਰਕਤ ਕਰ ਰਹੇ ਹਨ ਤੇ ਪਿਛਲੀਆਂ 2017 ਦੀਆਂ ਚੋਣਾਂ ਨਾਲੋਂ ਜ਼ਿਆਦਾ ਧੜੇ ਇਸ ਵਾਰ ਚੋਣਾਂ ਲੜਨ ਦੀ ਤਿਆਰੀ ਕਰ ਰਹੇ ਹਨ। ਅਜਿਹੇ ਵਿੱਚ ਦਿੱਲੀ ਦੇ ਦਿੱਗਜ ਸਿੱਖ ਆਗੂਆਂ ਅੱਗੇ ਵੱਡੀ ਚੁਣੌਤੀ ਨਵਿਆਂ ਦਾ ਮੁਕਾਬਲਾ ਕਰਨ ਦੀ ਹੈ। ਸ਼ੀਲਾ ਦੀਕਸ਼ਿਤ ਸਰਕਾਰ ਵੇਲੇ ਮਰਵਾਹ ਵੱਡਾ ਸਿੱਖ ਚਿਹਰੇ ਹੁੰਦੇ ਸਨ।