ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ, 14 ਨਵੰਬਰ
ਅੱਜ ਇੱਥੇ ਬਾਬਾ ਨਾਮਦੇਵ ਗੁਰਦੁਆਰਾ ਸਾਹਿਬ ਵਿਖੇ ਬਾਬਾ ਨਾਮਦੇਵ ਜੀ ਦੇ 751ਵੇਂ ਜਨਮ ਦਿਨ ਮੌਕੇ ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ਨੇ ਕਿਹਾ ਕਿ ਗੁਰੂਆਂ ਤੇ ਫਕੀਰਾਂ ਦੀਆਂ ਸਿੱਖਿਆਵਾਂ ਸਮਾਜ ਲਈ ਚਾਨਣ ਮੁਨਾਰਾ ਹਨ ਅਤੇ ਸਾਨੂੰ ਇਨ੍ਹਾਂ ’ਤੇ ਅਮਲ ਕਰਨ ਦੀ ਜ਼ਰੂਰਤ ਹੈ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸਿੰਗਲਾ ਨੇ ਪ੍ਰਬੰਧਕਾਂ ਅਤੇ ਸੰਗਤਾਂ ਨੂੰ ਜਨਮ ਦਿਹਾੜੇ ਦੀਆਂ ਮੁਬਾਰਕਾਂ ਦਿੱਤੀਆਂ। ਇਸ ਮੌਕੇ ਕਵੀਸ਼ਰੀ ਜਥੇ ਅਤੇ ਕੀਰਤਨੀ ਜਥਿਆਂ ਨੇ ਬਾਬਾ ਨਾਮਦੇਵ ਦੀ ਜੀਵਨੀ ਸਬੰਧੀ ਜਾਗਰੂਕ ਕੀਤਾ। ਸਮਾਗਮ ਵਿੱਚ ਮੁੱਖ ਗ੍ਰੰਥੀ ਬਲਜੀਤ ਸਿੰਘ, ਗੁਰਦੁਆਰਾ ਕਮੇਟੀ ਦੇ ਪ੍ਰਧਾਨ ਹਰਪਾਲ ਸਿੰਘ, ਰਣਜੀਤ ਸਿੰਘ ਤੂਰ, ‘ਆਪ’ ਆਗੂ ਨਰਿੰਦਰ ਕੌਰ ਭਰਾਜ, ਹਰਭਜਨ ਸਿੰਘ ਹੈਪੀ, ਸੰਜੂ ਵਰਮਾ, ਸੁਖਪਾਲ ਸਿੰਘ, ਰਘਵੀਰ ਸਿੰਘ, ਜਰਨੈਲ ਸਿੰਘ, ਗੁਰਵਿੰਦਰ ਸਿੰਘ ਸੱਗੂ ਅਤੇ ਹਰਜਿੰਦਰ ਸਿੰਘ ਵੀ ਹਾਜ਼ਰ ਸਨ।
ਰਾਜਪੁਰਾ (ਬਹਾਦਰ ਸਿੰਘ ਮਰਦਾਂਪੁਰ): ਪੁਰਾਣਾ ਰਾਜਪੁਰਾ ਦੇ ਨਾਮਦੇਵ ਭਵਨ ਵਿੱਚ ਕਸ਼ੱਤਰੀਆ ਟਾਂਕ ਸਭਾ ਰਾਜਪੁਰਾ ਦੇ ਪ੍ਰਧਾਨ ਹਰਪਾਲ ਸਿੰਘ, ਸੁਰਿੰਦਰਪਾਲ ਸਿੰਘ, ਗਿਆਨੀ ਭੁਪਿੰਦਰ ਸਿੰਘ ਅਤੇ ਸੁਖਦਰਸ਼ਨ ਸਿੰਘ ਦੀ ਸਾਂਝੀ ਦੇਖ-ਰੇਖ ਵਿੱਚ ਸਮਾਗਮ ਕਰਕੇ ਭਗਤ ਨਾਮਦੇਵ ਜੀ ਦਾ ਜਨਮ ਦਿਹਾੜਾ ਮਨਾਇਆ ਗਿਆ। ਇਸ ਮੌਕੇ ਅਖੰਡ ਪਾਠ ਸਾਹਿਬ ਦੇ ਭੋਗ ਪੁਆਏ ਗਏ। ਭਾਈ ਬੂਟਾ ਸਿੰਘ ਗਣੇਸ਼ ਨਗਰ, ਬੀਬੀ ਇੰਦਰਜੀਤ ਕੌਰ ਅਤੇ ਬੀਬੀ ਅਮਰਜੀਤ ਕੌਰ ਦੇ ਜਥਿਆ ਨੇ ਕਥਾ ਕੀਰਤਨ ਦੁਆਰਾ ਸੰਗਤ ਨੂੰ ਨਿਹਾਲ ਕੀਤਾ। ਸਮਾਗਮ ਵਿੱਚ ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਨਿਰਭੈ ਸਿੰਘ ਮਿਲਟੀ, ਕੌਂਸਲਰ ਅੰਜੂ ਪੁਰੀ, ਸਮਾਜ ਸੇਵੀ ਸੁਨਿਲਪੁਰੀ, ਮੇਵਾ ਸਿੰਘ ਭੰਗੂ ਆਦਿ ਹਾਜ਼ਰ ਹੋਏ।