ਪੱਤਰ ਪ੍ਰੇਰਕ
ਕਾਲਾਂਵਾਲੀ, 26 ਜੂਨ
ਇੱਥੋਂ ਦੇ ਪਿੰਡ ਕਾਲਾਂਵਾਲੀ ਦੇ ਗੁਰਦੁਆਰਾ ਬਾਬਾ ਜੀਵਨ ਸਿੰਘ ਵਿੱਚ ਪਿੰਡ ਵਾਸੀਆਂ ਦੀ ਇੱਕ ਵਿਸ਼ੇਸ਼ ਮੀਟਿੰਗ ਹੋਈ। ਇਸ ਵਿੱਚ ਫ਼ੈਸਲਾ ਲਿਆ ਗਿਆ ਕਿ ਮਾਪਿਆਂ ਦੀ ਮਰਜ਼ੀ ਦੇ ਖ਼ਿਲਾਫ਼ ਵਿਆਹ ਕਰਵਾਉਣ ਵਾਲੇ ਲੜਕੇ-ਲੜਕੀਆਂ ਦਾ ਪੰਚਾਇਤ ਵੱਲੋਂ ਸਮਾਜਿਕ ਬਾਈਕਾਟ ਕੀਤਾ ਜਾਵੇਗਾ। ਇਸ ਮੌਕੇ ਸਾਬਕਾ ਸਰਪੰਚ ਅਜੈਬ ਸਿੰਘ, ਸਾਬਕਾ ਸਰਪੰਚ ਗੁਰਚਰਨ ਸਿੰਘ ਠਾਣੀ, ਸਰਪੰਚ ਪ੍ਰਤੀਨਿਧ ਅਪਜੀਤ ਸਿੰਘ, ਹਰਪਾਲ ਸਿੰਘ ਨੰਬਰਦਾਰ, ਸੁਰਿੰਦਰ ਸਿੰਘ ਨੰਬਰਦਾਰ, ਕਰਮਜੀਤ ਸਿੰਘ ਨੰਬਰਦਾਰ, ਗੁਰਰਾਜ ਸਿੰਘ ਨੰਬਰਦਾਰ ਆਦਿ ਨੇ ਦੱਸਿਆ ਕਿ ਬੀਤੇ ਸਮੇਂ ਦੌਰਾਨ ਦੇਖਣ ਵਿੱਚ ਆਇਆ ਹੈ ਕਿ ਪਿੰਡ ਦੇ ਕਈ ਲੜਕਿਆਂ ਵੱਲੋਂ ਪਿੰਡ ਦੀਆਂ ਹੀ ਲੜਕੀਆਂ ਦੇ ਨਾਲ ਪ੍ਰੇਮ ਵਿਆਹ ਰਚਾ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਅਜਿਹਾ ਭਵਿੱਖ ਵਿੱਚ ਹੁੰਦਾ ਹੈ ਤਾਂ ਪਿੰਡ ਵੱਲੋਂ ਅਜਿਹਾ ਕਰਨ ਵਾਲਿਆਂ ਦਾ ਸਮਾਜਿਕ ਬਾਈਕਾਟ ਕੀਤਾ ਜਾਵੇਗਾ।