ਨਵੀਂ ਦਿੱਲੀ, 31 ਮਾਰਚ
ਇਥੋਂ ਦੇ ਸਫ਼ਦਰਜੰਗ ਹਸਪਤਾਲ ਦੇ ਆਈਸੀਯੂ ਵਿੱਚ ਬੁੱਧਵਾਰ ਸਵੇਰੇ ਅੱਗ ਲੱਗ ਗਈ, ਜਿਸ ਕਾਰਨ 50 ਮਰੀਜ਼ਾਂ ਨੂੰ ਬਚਾਅ ਲਿਆ ਗਿਆ। ਸਵੇਰੇ 6.30 ਵਜੇ ਦੇ ਕਰੀਬ ਲੱਗੀ ਅੱਗ ਵਿੱਚ ਕਿਸੇ ਜਾਨੀ ਨੁਕਸਾਨ ਦੀ ਖ਼ਬਰ ਨਹੀਂ ਹੈ। ਅੱਗ ਬੁਝਾਉਣ ਲਈ 9 ਟੈਂਡਰ ਮੌਕੇ ‘ਤੇ ਪਹੁੰਚ ਗਏ ਅਤੇ ਅੱਗ ’ਤੇ ਕਾਬੂ ਪਾਇਆ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਹਸਪਤਾਲ ਦੇ ਸਟਾਫ ਦੀ ਸਹਾਇਤਾ ਨਾਲ 50 ਮਰੀਜ਼ਾਂ ਨੂੰ ਹੋਰ ਵਾਰਡਾਂ ਵਿੱਚ ਤਬਦੀਲ ਕੀਤਾ ਗਿਆ।