ਟ੍ਰਿਬਿਊਨ ਨਿਊਜ਼ ਸਰਵਿਸ
ਕੋਟਕਪੂਰਾ, 30 ਅਪਰੈਲ
ਕੈਪਟਨ ਸਰਕਾਰ ਦੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਵਿਧਾਨ ਸਭਾ ਹਲਕਾ ਕੋਟਕਪੂਰਾ ’ਚ ਪੰਜਾਬ ਸਰਕਾਰ ਵੱਲੋਂ 48.21 ਕਰੋੜ ਰੁਪਏ ਖਰਚੇ ਗਏ ਹਨ। ਦਸ ਕਰੋੜ ਰੁਪਏ ਪੇਂਡੂ ਖੇਤਰ ਦੇ ਵਿਕਾਸ ਲਈ ਹੋਰ ਖਰਚੇ ਜਾ ਰਹੇ ਹਨ। 2017 ਦੀਆਂ ਵਿਧਾਨ ਸਭਾ ਭਾਵੇਂ ਸਾਡਾ ਪਰਿਵਾਰ ਇਸ ਹਲਕੇ ਤੋਂ ਹਾਰ ਗਿਆ ਸੀ ਪਰ ਸਰਕਾਰ ਆਉਣ ’ਤੇ ਅਸੀਂ ਜੋ ਵਾਅਦੇ ਹਲਕੇ ਦੇ ਲੋਕਾਂ ਨਾਲ ਕੀਤੇ ਉਨ੍ਹਾਂ ਵਿਚੋਂ ਲਗਭਗ ਪੂਰੇ ਹੋਏ ਹਨ। ਇਨ੍ਹਾਂ ਗੱਲਾਂ ਦਾ ਦਾਅਵਾ ਅੱਜ ਇਥੇ ਹਲਕਾ ਇੰਚਾਰਜ ਭਾਈ ਰਾਹੁਲ ਸਿੰਘ ਸਿੱਧੂ ਨੇ ਇਥੇ ਪੱਤਰਕਾਰ ਮਿਲਣੀ ਦੌਰਾਨ ਕੀਤਾ। ਇਸ ਦੌਰਾਨ ਉਨ੍ਹਾਂ ਪੱਤਰਕਾਰਾਂ ਨੂੰ ਇਹ ਵੀ ਦੱਸਿਆ ਕਿ ਕੈਪਟਨ ਸਰਕਾਰ ਨੇ ਪੇਂਡੂ ਖੇਤਰਾਂ ਵਿਚ ਸਰਕਾਰੀ ਸਕੂਲਾਂ ਦੀ ਨੁਹਾਰ ਬਦਲ ਕੇ ਰੱਖ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਨਸ਼ਾ ਖ਼ਤਮ ਵਿੱਚ ਕਾਫ਼ੀ ਕੋਸ਼ਿਸ਼ ਕੀਤੀ ਹੈ। ਇਸ ਦੌਰਾਨ ਉਨ੍ਹਾਂ ਸਵੀਕਾਰ ਕੀਤਾ ਕਿ ਸ਼ਹਿਰ ’ਚ ਨਾਜਾਇਜ਼ ਕਬਜ਼ੇ ਬਹੁਤ ਜ਼ਿਆਦਾ ਹਨ, ਜਿਨ੍ਹਾਂ ਨੂੰ ਖਾਲੀ ਕਰਵਾਉਣਾ ਹੁਣ ਸੌਖਾ ਨਹੀਂ। ਇਸ ਕਰਕੇ ਪੰਜਾਬ ਸਰਕਾਰ ਵੱਲੋਂ ਹੁਣ ਇਕ ਸਕੀਮ ਤਹਿਤ ਕਾਬਜ਼ਕਾਰਾਂ ਨੂੰ ਰਿਆਇਤੀ ਰੇਟਾਂ ’ਤੇ ਉਨ੍ਹਾਂ ਥਾਵਾਂ ਦੀ ਰਜਿਸਟਰੀ ਕਰਵਾਉਣ ਦੀ ਸਕੀਮ ਸ਼ੁਰੁੂ ਕੀਤੀ ਗਈ ਹੈ। ਇਸ ਮੌਕੇ ਰਤਨ ਲਾਲ ਮਿੱਠੂ, ਗੁਰਵਿੰਦਰ ਸਿੰਘ ਬਰਾੜ ਮਹਾਸ਼ਾ,ਜਸਵਿੰਦਰ ਸਿੰਘ ਆਦਿ ਕਾਂਗਰਸੀ ਆਗੂ ਮੌਜੂਦ ਸਨ।