ਨਵੀਂ ਦਿੱਲੀ, 31 ਜੁਲਾਈ
ਕਾਂਗਰਸ ਆਗੂ ਪ੍ਰਿਯੰਕਾ ਗਾਂਧੀ ਨੇ ਅੱਜ ਸਰਕਾਰ ’ਤੇ ਹੱਲਾ ਬੋਲਦਿਆਂ ਕਿਹਾ ਕਿ ਇਹ ਸੰਸਦ ਵਿਚ ਮਹਿੰਗਾਈ ਜਿਹੇ ਮੁੱਦਿਆਂ ਉਤੇ ਚਰਚਾ ਕਰਨ ਤੋਂ ‘ਡਰਦੀ’ ਹੈ। ਉਨ੍ਹਾਂ ਕਿਹਾ ਕਿ ਇਹ ਮੁੱਦੇ ਲੋਕਾਂ ਨੂੰ ਚਿੰਤਾ ਵਿਚ ਪਾਉਣ ਵਾਲੇ ਹਨ। ਜ਼ਿਕਰਯੋਗ ਹੈ ਕਿ ਸੰਸਦ ਦੇ ਮਾਨਸੂਨ ਇਜਲਾਸ ਦੌਰਾਨ ਵਿਰੋਧੀ ਧਿਰਾਂ ਪੈਗਾਸਸ ਜਾਸੂਸੀ, ਖੇਤੀ ਕਾਨੂੰਨਾਂ ਤੇ ਮਹਿੰਗਾਈ ਜਿਹੇ ਮੁੱਦਿਆਂ ’ਤੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਜ਼ਾਹਿਰ ਕਰ ਰਹੀਆਂ ਹਨ। ਪ੍ਰਿਯੰਕਾ ਨੇ ਕਿਹਾ ਕਿ ਉਨ੍ਹਾਂ ਨੂੰ ਕੁਝ ਖਾਸ ਸਵਾਲਾਂ ਦੇ ਜਵਾਬ ਦੇਣ ਦੀ ਹੀ ਆਦਤ ਹੈ ਜਿਵੇਂ ਕਿ ‘ਤੁਸੀਂ ਅੰਬ ਕਿਵੇਂ ਖਾਂਦੇ ਹੋ?’, ਇਸ ਲਈ ਉਹ ਚਰਚਾ ਕਰਨ ਤੋਂ ਭੈਅ ਖਾਂਦੇ ਹਨ। ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਸ਼ੁੱਕਰਵਾਰ ਨੂੰ ਕਿਹਾ ਸੀ ਕਿ ਸਰਕਾਰ ਉਨ੍ਹਾਂ ਮੁੱਦਿਆਂ ’ਤੇ ਚਰਚਾ ਕਰਨ ਲਈ ਤਿਆਰ ਹੈ ਜੋ ‘ਸਿੱਧੇ ਤੌਰ ’ਤੇ’ ਲੋਕਾਂ ਨਾਲ ਜੁੜੇ ਹੋਏ ਹਨ। -ਪੀਟੀਆਈ