ਨਵੀਂ ਦਿੱਲੀ, 29 ਜਨਵਰੀ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੰਸਦ ਦੇ ਬਜਟ ਸੈਸ਼ਨ ਦੇ ਪਹਿਲੇ ਦਿਨ ਸ਼ੁੱਕਰਵਾਰ ਨੂੰ ਉਮੀਦ ਜਤਾਈ ਕਿ ਸਾਰੇ ਮੈਂਬਰ ਲੋਕਤੰਤਰ ਦੀਆਂ ਮਰਿਆਦਾਵਾਂ ਦੀ ਪਾਲਣਾ ਕਰਕੇ ਵਿਚਾਰ ਵਟਾਂਦਰੇ ਰਾਹੀਂ ਲੋਕਾਂ ਦੀਆਂ ਇੱਛਾਵਾਂ ਦੀ ਪੂਰਤੀ ਵਿੱਚ ਯੋਗਦਾਨ ਪਾਉਣਗੇ। ਉਨ੍ਹਾਂ ਕਿਹਾ ਕਿ ਦੇਸ਼ ਨੂੰ ਉਮੀਦ ਹੈ ਕਿ ਇਸ ਸੈਸ਼ਨ ਵਿੱਚ ਹਰ ਕਿਸਮ ਦੇ ਵਿਚਾਰ ਪੇਸ਼ ਕੀਤੇ ਜਾਣ ਅਤੇ ਉੱਤਮ ਮੰਥਨ ਤੋਂ ਉੱਤਮ ਅੰਮ੍ਰਿਤ ਨਿਕਲੇ। ਬਜਟ ਸੈਸ਼ਨ ਦੇ ਪਹਿਲੇ ਦਿਨ ਸੰਸਦ ਭਵਨ ਕੰਪਲੈਕਸ ਵਿੱਚ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹ ਕਿ ਇਹ ਇਸ ਦਹਾਕੇ ਦਾ ਪਹਿਲਾ ਸੈਸ਼ਨ ਹੈ ਤੇ ਇਹ ਦਹਾਕਾ ਭਾਰਤ ਦੇ ਰੌਸ਼ਨ ਭਵਿੱਖ ਲਈ ਬਹੁਤ ਅਹਿਮ ਹੈ।