ਕੋਲਕਾਤਾ: ਜਾਂਚ ਏਜੰਸੀਆਂ ਸੀਬੀਆਈ ਤੇ ਐਨਫੋਰਸਮੈਂਟ ਡਾਇਰੈਕਟੋਰੇਟ ਨੇ ਕਰੋੜਾਂ ਦੇ ਕੋਲਾ ਚੋਰੀ ਘੁਟਾਲੇ ਦੇ ਸਬੰਧ ਵਿੱਚ ਅੱਜ ਪੱਛਮੀ ਬੰਗਾਲ ’ਚ ਵੱਖ-ਵੱਖ ਥਾਵਾਂ ’ਤੇ ਛਾਪੇ ਮਾਰੇ। ਇਹ ਜਾਣਕਾਰੀ ਅੱਜ ਦੋਹਾਂ ਏਜੰਸੀਆਂ ਦੇ ਸੂਤਰਾਂ ਨੇ ਦਿੱਤੀ। ਸੀਬੀਆਈ ਦੇ ਸੂਤਰਾਂ ਨੇ ਦੱਸਿਆ ਕਿ ਏਜੰਸੀ ਦੇ ਅਧਿਕਾਰੀਆਂ ਵੱਲੋਂ ਕੋਲਕਾਤਾ ਵਿੱਚ ਕਾਰੋਬਾਰੀ ਰਣਧੀਰ ਕੁਮਾਰ ਬਰਨਵਾਲ ਦੇ ਕਾਰੋਬਾਰੀ ਤੇ ਰਿਹਾਇਸ਼ੀ ਟਿਕਾਣਿਆਂ ’ਤੇ ਛਾਪੇ ਮਾਰੇ ਗਏ। ਇਸੇ ਦੌਰਾਨ ਐਨਫੋਰਸਮੈਂਟ ਡਾਇਰੈਕਟੋਰੇਟ ਦੇ ਸੂਤਰਾਂ ਨੇ ਦੱਸਿਆ ਕਿ ਏਜੰਸੀ ਵੱਲੋਂ ਦੁਰਗਾਪੁਰ, ਆਸਨਸੋਲ ਅਤੇ ਕੋਲਕਾਤਾ ਵਿੱਚ ਤਲਾਸ਼ੀ ਮੁਹਿੰਮ ਚਲਾਈ ਗਈ। ਦੋਵੇਂ ਏਜੰਸੀਆਂ ਮਿਲ ਕੇ ਘੁਟਾਲੇ ਦੀ ਜਾਂਚ ਕਰ ਰਹੀਆਂ ਹਨ। ਸੀਬੀਆਈ ਘੁਟਾਲੇ ਦੀ ਅਪਰਾਧਿਕ ਪੱਖੋਂ ਅਤੇ ਈਡੀ ਵੱਲੋਂ ਕਾਲੇ ਧਨ ਨੂੰ ਸਫ਼ੈਦ ਕਰਨ ਦੇ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ। -ਪੀਟੀਆਈ