ਪੱਤਰ ਪ੍ਰੇਰਕ
ਗਿੱਦੜਬਾਹਾ, 28 ਜਨਵਰੀ
ਵਾਰਡ ਨੰਬਰ-14 ਦੇ ਕਾਂਗਰਸੀ ਆਗੂ ਗੁਰਚਰਨ ਸਿੰਘ ਲੱਡੂ ਜੋ ਬੀਤੇ ਦਿਨ ਕਾਂਗਰਸ ਛੱਡ ਕੇ ਅਕਾਲੀ ਦਲ ਵਿੱਚ ਸ਼ਾਮਲ ਹੋਏ ਸਨ, ਕੁਝ ਹੀ ਘੰਟਿਆਂ ਬਾਅਦ ਕਾਂਗਰਸ ਵਿੱਚ ਪਰਤ ਆਏ। ਗੁਰਚਰਨ ਸਿੰਘ ਲੱਡੂ ਨੇ ਕਿਹਾ ਕਿ ਉਹ ਅਕਾਲੀ ਦਲ ਦੇ ਇਕ ਆਗੂ ਦੇ ਬਹਿਕਾਵੇ ਵਿੱਚ ਆ ਕੇ ਅਕਾਲੀ ਦਲ ਵਿੱਚ ਚਲੇ ਗਏ ਸਨ ਪਰ ਜਦੋਂ ਉਨ੍ਹਾਂ ਨੂੰ ਆਪਣੀ ਗਲਤੀ ਦਾ ਅਹਿਸਾਸ ਹੋਇਆ ਤਾਂ ਉਹ ਵਾਪਸ ਹਲਕਾ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਕਾਂਗਰਸ ਵਿੱਚ ਪਰਤ ਆਏ। ਗੁਰਚਰਨ ਸਿੰਘ ਲੱਡੂ ਨੇ ਕਿਹਾ ਕਿ ਉਹ ਹਮੇਸ਼ਾ ਰਾਜਾ ਵੜਿੰਗ ਦੇ ਮੋਢੇ ਨਾਲ ਮੋਢਾ ਲਾ ਕੇ ਖੜ੍ਹੇ ਰਹਿਣਗੇ। ਇਸ ਮੌਕੇ ਕਾਂਗਰਸੀ ਆਗੂ ਸ਼ਿਵਾਰਜ ਸਿੰਘ, ਵਿੱਕੀ ਅਗਰਵਾਲ ਹਾਜ਼ਰ ਸਨ।