ਖੇਤਰੀ ਪ੍ਰਤੀਨਿਧ
ਪਟਿਆਲਾ, 16 ਅਕਤੂਬਰ
ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ਦਾ ਦੌਰਾ ਕਰਨ ਮਗਰੋਂ ਖੁਰਾਕ ਸਿਵਲ ਸਪਲਾਈ ਵਿਭਾਗ ਦੀ ਇੰਸਪੈਕਟਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਇੰਸਪੈਕਟਰ ਮਨੂੰ ਮੌਦਗਿੱਲ ਨੇ ਦੱਸਿਆ ਕਿ ਝੋਨੇ ਦੇ ਜਾਰੀ ਸੀਜ਼ਨ ਦੌਰਾਨ ਆੜ੍ਹਤੀਆਂ ਅਤੇ ਕਿਸਾਨਾਂ ਦੇ ਸਹਿਯੋਗ ਨਾਲ ਵਿਭਾਗ ਵੱਲੋਂ ਜ਼ਿਲ੍ਹੇ ਭਰ ਦੀਆਂ ਮੰਡੀਆਂ ਵਿਚ ਝੋਨੇ ਦੀ ਖ਼ਰੀਦ ਦਾ ਕੰਮ ਸੁਚਾਰੂ ਢੰਗ ਨਾਲ ਚੱਲ ਰਿਹਾ ਹੈ। ਯੂਨੀਅਨ ਦੀ ਇਥੇ ਹੋਈ ਮੀਟਿੰਗ ਦੌਰਾਨ ਮਨੂੰ ਮੌਦਗਿੱਲ ਅਤੇ ਜਨਰਲ ਸਕੱਤਰ ਮਨੋਜ ਮਿੱਤਲ ਨੇ ਨੇ ਸੰਬੋਧਨ ਕੀਤਾ। ਮੰਡੀ ਮਜ਼ਦੂਰਾਂ ਨੂੰ ਮਾਸਕ ਅਤੇ ਸੈਨੀਟਾਈਜ਼ਰ ਤੱਕ ਵੀ ਵੰਡੇ ਜਾ ਰਹੇ ਹਨ।