ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ
ਚੰਡੀਗੜ੍ਹ, 30 ਜੁਲਾਈ
ਨਵੀਂ ਦਿੱਲੀ ਵਿੱਚ ਜੰਤਰ ਮੰਤਰ ’ਤੇ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਸੰਸਦ ਅੱਜ ਵੀ ਜਾਰੀ ਰਹੀ। ਇਸ ਮੌਕੇ ਵੱਖ ਵੱਖ ਥਾਵਾਂ ਤੋਂ ਪੁੱਜੇ 200 ਕਿਸਾਨਾਂ ਨੇ ਆਪਣੇ ਨੇਤਾਵਾਂ ਸੁਣਿਆਂ। ਕਿਸਾਨਾਂ ਨੇ ਕਿਹਾ ਕਿ ਖੇਤੀ ਕਾਨੂੰਨਾਂ ਨੂੰ ਰੱਦ ਕਰਾਵਾ ਕੇ ਹੀ ਘਰਾਂ ਨੂੰ ਜਾਣਗੇ। ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰ ਜਾਣ ਬੁੱਝ ਕੇ ਕਿਸਾਨਾਂ ਨੂੰ ਪ੍ਰੇਸ਼ਾਨ ਕਰਨ ਲਈ ਸਾਜ਼ਿਸ਼ਾਂ ਘੜ ਰਹੀ ਹੈ। ਕਿਸਾਨ ਸੰਸਦ ਕਾਰਨ ਸੁਰੱਖਿਆ ਦੇ ਸਖ਼ਤ ਬੰਦੋਬਸਤ ਕੀਤੇ ਗਏ ਹਨ।