ਗੁਰਿੰਦਰ ਸਿੰਘ
ਲੁਧਿਆਣਾ, 15 ਅਕਤੂਬਰ
ਸ਼੍ਰੋਮਣੀ ਅਕਾਲੀ ਦਲ (ਅ) ਦੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਜਸਵੰਤ ਸਿੰਘ ਚੀਮਾ ਦੀ ਅਗਵਾਈ ਹੇਠ ਇੱਕ ਵਫ਼ਦ ਨੇ ਪੁਲੀਸ ਕਮਿਸ਼ਨਰ ਦੇ ਨਾਂ ਇਕ ਮੰਗ ਪੱਤਰ ਜੁਆਇੰਟ ਕਮਿਸ਼ਨਰ ਨੂੰ ਦਿੱਤਾ, ਜਿਸ ਵਿੱਚ ਮੰਗ ਕੀਤੀ ਗਈ ਹੈ ਕਿ ਪੰਜਾਬੀ ਗਾਇਕ ਜੱਸੀ ਜਸਰਾਜ ਖ਼ਿਲਾਫ਼ ਸ਼ਹੀਦ ਭਗਤ ਸਿੰਘ ਵਿਰੁੱਧ ਕੀਤੀ ਟਿੱਪਣੀ ਦੇ ਦੋਸ਼ ਅਧੀਨ ਦਰਜ ਕੇਸ ਨੂੰ ਤੁਰੰਤ ਰੱਦ ਕੀਤਾ ਜਾਵੇ। ਇਸ ਮੌਕੇ ਜਥੇਦਾਰ ਜਸਵੰਤ ਸਿੰਘ ਚੀਮਾ ਨੇ ਕਿਹਾ ਕਿ ਇਸ ਦੇਸ਼ ਵਿੱਚ ਸਿੱਖਾਂ ਤੇ ਘੱਟ ਗਿਣਤੀਆਂ ਤੇ ਲਗਾਤਾਰ ਧੱਕਾ ਤੇ ਤਸ਼ੱਦਦ ਕੀਤਾ ਜਾ ਰਿਹਾ ਹੈ। ਇਸ ਮੌਕੇ ਜਥੇਦਾਰ ਸੁਖਚੈਨ ਸਿੰਘ ਵਲਟੋਹਾ, ਅਵਤਾਰ ਸਿੰਘ, ਗੁਰਦੀਪ ਸਿੰਘ ਜੱਸਲ, ਇੰਦਰਜੀਤ ਸਿੰਘ ਘੁੰਮਣ, ਬਾਬਾ ਬਲਵੀਰ ਸਿੰਘ, ਬਾਬਾ ਦਰਸ਼ਨ ਸਿੰਘ, ਜਥੇਦਾਰ ਨਾਜਰ ਸਿੰਘ ਰਾਈਆਂ ਅਤੇ ਕੁਲਵੰਤ ਸਿੰਘ ਆਦਿ ਹਾਜ਼ਰ ਸਨ।