ਨਵੀਂ ਦਿੱਲੀ, 30 ਜੂਨ
ਸੁਪਰੀਮ ਕੋਰਟ ਨੇ ਕੌਮੀ ਆਫ਼ਤ ਪ੍ਰਬੰਧਨ ਅਥਾਰਟੀ (ਐਨਡੀਐੱਮਏ) ਨੂੰ ਹੁਕਮ ਦਿੱਤਾ ਹੈ ਕਿ ਕੋਵਿਡ-19 ਕਾਰਨ ਜਾਨ ਗੁਆਉਣ ਵਾਲੇ ਲੋਕਾਂ ਦੇ ਪਰਿਵਾਰਾਂ ਨੂੰ ਆਰਥਿਕ ਮਦਦ ਦੇਣ ਲਈ ਨਵੇਂ ਦਿਸ਼ਾ ਨਿਰਦੇਸ਼ ਜਾਰੀ ਕੀਤੇ ਜਾਣ। ਅਦਾਲਤ ਨੇ ਕੇਂਦਰ ਨੂੰ ਹੁਕਮ ਦਿੱਤਾ ਕਿ ਕੋਵਿਡ-19 ਕਾਰਨ ਮਾਰੇ ਲੋਕਾਂ ਦੇ ਪਰਿਵਾਰਾਂ ਨੂੰ ਦਿੱਤੀ ਜਾਣ ਵਾਲੀ ਆਰਥਿਕ ਮਦਦ ਦੀ ਰਾਸ਼ੀ, ਹਰ ਪੱਖ ਨੂੰ ਧਿਆਨ ਵਿੱਚ ਰੱਖਦਿਆਂ ਤੈਅ ਕੀਤੀ ਜਾਵੇ। ਸਰਵਉੱਚ ਅਦਾਲਤ ਨੇ ਐੱਨਡੀਐੱਮਏ ਨੂੰ ਹੁਕਮ ਦਿੱਤਾ ਕਿ ਕਰੋਨਾ ਕਾਰਨ ਮਾਰੇ ਲੋਕਾਂ ਦੇ ਪਰਿਵਾਰਾਂ ਨੂੰ ਦਿੱਤੀ ਜਾਣ ਵਾਲੀ ਰਾਹਤ ਦੇ ਮਾਪਦੰਡ ਲਈ ਛੇ ਹਫ਼ਤਿਆਂ ਅੰਦਰ ਦਿਸ਼ਾ ਨਿਰਦੇਸ਼ ਜਾਰੀ ਕੀਤੇ ਜਾਣ। ਇਸ ਦੇ ਨਾਲ ਹੀ ਕਰੋਨਾ ਕਾਰਨ ਮੌਤ ਹੋਣ ਦੀ ਸਥਿਤੀ ਵਿੱਚ ਮੌਤ ਦਾ ਸਰਟੀਫਿਕੇਟ ਜਾਰੀ ਕਰਨ ਦੀ ਪ੍ਰਕਿਰਿਆ ਨੂੰ ਸੌਖਾ ਕਰਨ ਲਈ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਜਾਣ। ਸੁਪਰੀਮ ਕੋਰਟ ਨੇ ਕੇਂਦਰ ਨੂੰ ਕਿਹਾ ਕਿ ਆਫ਼ਤ ਦੇ ਕਾਰਨ ਜਾਣ ਗਵਾਉਣ ਵਾਲੇ ਲੋਕਾਂ ਦੇ ਪਰਿਵਾਰਾਂ ਲਈ ਵਿੱਤ ਆਯੋਗ ਦੀ ਤਜਵੀਜ਼ ਮੁਤਾਬਕ ਬੀਮਾ ਯੋਜਨਾ ਬਣਾਈ ਜਾਵੇੇ।