ਸੰਯੁਕਤ ਰਾਸ਼ਟਰ: ਭਾਰਤ ’ਚ ਕਿਸਾਨਾਂ ਤੇ ਪੁਲੀਸ ਮੁਲਾਜ਼ਮਾਂ ਵਿਚਾਲੇ ਹੋਈ ਹਿੰਸਕ ਝੜਪ ਵਿਚਾਲੇ ਸੰਯੁਕਤ ਰਾਸ਼ਟਰ ਦੇ ਜਨਰਲ ਸਕੱਤਰ ਐਂਤੋਨੀਓ ਗੁਟੇਰੇਜ਼ ਨੇ ਕਿਹਾ ਕਿ ਸ਼ਾਂਤੀ ਪੂਰਨ ਪ੍ਰਦਰਸ਼ਨ, ਇਕੱਠੇ ਹੋਣ ਦੀ ਆਜ਼ਾਦੀ ਤੇ ਅਹਿੰਸਾ ਦਾ ਸਨਮਾਨ ਕਰਨਾ ਜ਼ਰੂਰੀ ਹੈ। ਜਨਰਲ ਸਕੱਤਰ ਗੁਟੇਰੇਜ਼ ਦੇ ਬੁਲਾਰੇ ਸਟੀਫਨ ਦੁਜਾਰਿਕ ਨੇ ਨਵੀਂ ਦਿੱਲੀ ’ਚ ਹੋਈ ਹਿੰਸਾ ਦੇ ਸਵਾਲ ’ਤੇ ਕਿਹਾ, ‘ਜਿਵੇਂ ਕਿ ਅਸੀਂ ਅਜਿਹੇ ਕਈ ਮਾਮਲਿਆਂ ’ਚ ਕਹਿੰਦੇ ਹਾਂ। ਮੈਨੂੰ ਲੱਗਦਾ ਹੈ ਕਿ ਸ਼ਾਂਤੀਪੂਰਨ ਪ੍ਰਦਰਸ਼ਨ, ਇਕੱਠ ਕਰਨ ਦੀ ਆਜ਼ਾਦੀ ਅਤੇ ਅਹਿੰਸਾ ਦਾ ਸਨਮਾਨ ਕਰਨਾ ਜ਼ਰੂਰੀ ਹੈ।’ ਜ਼ਿਕਰਯੋਗ ਹੈ ਕਿ ਤਿੰਨ ਨਵੇਂ ਖੇਤੀ ਕਾਨੂੰਨ ਵਾਪਸ ਲੈਣ ਦੀ ਮੰਗ ਦੇ ਹੱਕ ’ਚ ਬੀਤੇ ਦਿਨ ਦਿੱਲੀ ’ਚ ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ ’ਚ 300 ਤੋਂ ਵੱਧ ਪੁਲੀਸ ਮੁਲਾਜ਼ਮ ਜ਼ਖ਼ਮੀ ਹੋਏ ਹਨ। -ਪੀਟੀਆਈ