ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ, 9 ਸਤੰਬਰ
ਇਥੋਂ ਥੋੜ੍ਹੀ ਦੂਰ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਬਾਲਦ ਖੁਰਦ ਦੇ ਅਧਿਆਪਕਾਂ ਨੇ ਪੰਜ ਮਹੀਨਿਆਂ ਤੋਂ ਤਨਖ਼ਾਹ ਨਾ ਮਿਲਣ ਕਾਰਨ ਪ੍ਰਦਰਸ਼ਨ ਕੀਤਾ।
ਇਸ ਮੌਕੇ ਸਟਾਫ਼ ਨੇ ਦੱਸਿਆ ਕਿ ਉਨ੍ਹਾਂ ਨੂੰ ਪੰਜ ਮਹੀਨਿਆਂ ਤੋਂ ਕੰਪਨੀ ਵੱਲੋਂ ਤਨਖਾਹ ਨਹੀਂ ਦਿੱਤੀ ਗਈ। ਕੰਪਨੀ ਨੂੰ ਕਈ ਵਾਰ ਈਮੇਲ ਕਰਨ ਅਤੇ ਕੰਪਨੀ ਦੇ ਸਬੰਧਤ ਕਰਮਚਾਰੀਆਂ ਨਾਲ ਮੀਟਿੰਗ ਕਰਨ ’ਤੇ ਕੋਈ ਸਿੱਟਾ ਨਹੀਂ ਨਿਕਲਿਆ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇ 14 ਸਤੰਬਰ ਤੱਕ ਉਨ੍ਹਾਂ ਦੀਆਂ ਤਨਖਾਹਾਂ ਖਾਤਿਆਂ ਵਿੱਚ ਨਾ ਪਾਈਆਂ ਗਈਆਂ ਤਾਂ ਉਹ ਵੱਡਾ ਸੰਘਰਸ਼ ਉਲੀਕਣ ਲਈ ਮਜਬੂਰ ਹੋਣਗੇ। ਇਸ ਮੌਕੇ ਅਮਰਜੋਤ ਜੋਸ਼ੀ, ਵਰਿੰਦਰਜੀਤ ਸਿੰਘ, ਲਵਪ੍ਰੀਤ ਸ਼ਰਮਾ, ਰਮਨ ਸ਼ਰਮਾ, ਸਤਵਿੰਦਰ ਕੌਰ ਅਤੇ ਬਿਕਰਮ ਕੌਰ ਸਮੇਤ ਸਟਾਫ ਮੈਂਬਰ ਹਾਜ਼ਰ ਸੀ। ਇਸ ਸਬੰਧੀ ਸਕੂਲ ਦੀ ਪ੍ਰਿੰਸੀਪਲ ਜਸਪ੍ਰੀਤ ਕੌਰ ਸਿੱਧੂ ਨੇ ਸਟਾਫ ਨੂੰ 5 ਮਹੀਨਿਆਂ ਤੋਂ ਤਨਖਾਹ ਨਾ ਮਿਲਣ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਇਸ ਸਬੰਧੀ ਮੈਨੇਜਮੈਂਟ ਨਾਲ ਲਗਾਤਾਰ ਗੱਲਬਾਤ ਕੀਤੀ ਜਾ ਰਹੀ ਹੈ ਅਤੇ ਪੱਤਰ ਵੀ ਭੇਜੇ ਜਾ ਰਹੇ ਹਨ।