ਜ਼ੀਰਕਪੁਰ (ਹਰਜੀਤ ਸਿੰਘ): ਸ਼ਹਿਰ ਵਿੱਚ ਕਰੋਨਾ ਦਾ ਕਹਿਰ ਵਧਦਾ ਜਾ ਰਿਹਾ ਹੈ। ਕਰੋਨਾ ਨੇ ਹੁਣ ਪ੍ਰਸ਼ਾਸਨਿਕ ਅਤੇ ਪੁਲੀਸ ਅਧਿਕਾਰੀਆਂ ਨੂੰ ਆਪਣੇ ਲਪੇਟ ਵਿੱਚ ਲੈਣਾ ਸ਼ੁਰੂ ਕਰ ਦਿੱਤਾ ਹੈ। ਪਾਵਰਕੌਮ ਦੇ ਐੱਸਡੀਓ ਅਤੇ ਇਕ ਹੋਰ ਮੁਲਾਜ਼ਮ ਦੀ ਕਰੋਨਾ ਦੀ ਲਪੇਟ ਵਿੱਚ ਆ ਗਏ ਹਨ। ਇਸ ਦੀ ਪੁਸ਼ਟੀ ਪਾਵਰਕੌਮ ਦੇ ਐਕਸੀਅਨ ਖ਼ੁਸ਼ਿਵੰਦਰ ਸਿੰਘ ਨੇ ਕਰਦਿਆਂ ਕਿਹਾ ਕਿ ਦਫਤਰ ਵਿੱਚ ਪਬਲਿਕ ਡੀਲਿੰਗ ਬੰਦ ਕਰ ਦਿੱਤੀ ਹੈ। ਇਸੇ ਤਰ੍ਹਾਂ ਢਕੋਲੀ ਪੁਲੀਸ ਸਟੇਸ਼ਨ ਵਿੱਚ ਨੌਂ ਮੁਲਾਜ਼ਮ ਕਰੋਨਾ ਦੀ ਲਪੇਟ ਵਿੱਚ ਆ ਗਏ ਹਨ, ਜਿਸ ਨੂੰ ਦੇਖਦਿਆਂ ਢਕੋਲੀ ਇਥੇ ਵੀ ਪਬਲਿਕ ਡੀਲਿੰਗ ਬੰਦ ਕਰ ਦਿੱਤੀ ਹੈ। ਸਿਰਫ਼ ਐਮਰਜੈਂਸੀ ਸੇਵਾਵਾਂ ਲਈ ਢਕੋਲੀ ਥਾਣੇ ਵਿੱਚ ਸੰਪਰਕ ਕਰਨ ਲਈ ਕਿਹਾ ਜਾ ਰਿਹਾ ਹੈ। ਢਕੋਲੀ ਥਾਣਾ ਮੁਖੀ ਸਹਾਇਕ ਇੰਸਪੈਕਟਰ ਨਰਪਿੰਦਰ ਸਿੰਘ ਨੌਂ ਮੁਲਾਜ਼ਮਾਂ ਦੇ ਕਰੋਨਾ ਲਾਗ ਦੀ ਲਪੇਟ ਵਿੱਚ ਆਉਣ ਦੀ ਪੁਸ਼ਟੀ ਕੀਤੀ ਹੈ। ਪਾਵਰਕੌਮ ਦਫ਼ਤਰ ਅਤੇ ਢਕੋਲੀ ਪੁਲੀਸ ਸਟੇਸ਼ਨ ਦੇ ਬਾਹਰ ਪਬਲਿਕ ਡੀਲਿੰਗ ਬੰਦ ਹੋਣ ਦੀ ਜਾਣਕਾਰੀ ਦੇਣ ਲਈ ਨੋਟਿਸ ਲਾ ਦਿੱਤੇ ਗਏ ਹਨ।